ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਸਬੰਧੀ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

????????????????????????????????????

ਫਾਜ਼ਿਲਕਾ, 06 ਸਤੰਬਰ 2021 :  ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਰਾਜਸੀ ਪਾਰਟੀਆਂ ਦੇ ਨੁਮਾਦਿੰਦਿਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਦੇ ਮੱਦੇਨਜਰ ਜ਼ਿਲ੍ਹਾ ਫਾਜ਼ਿਲਕਾ ਦੇ 4 ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ 49 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਸਬੰਧੀ ਤਜਵੀਜ਼ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਪਹਿਲਾਂ 780 ਪੋਲਿੰਗ ਸਟੇਸ਼ਨ ਹਨ।

ਰਾਜਸੀ ਨੁਮਾਇੰਦਿਆਂ ਨਾਲ ਪਲੇਠੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 79-ਜਲਾਲਾਬਾਦ ਹਲਕੇ ਵਿਚ 1200 ਤੋਂ ਵੱਧ ਵੋਟਰਾਂ ਵਾਲੇ 12 ਨਵੇਂ ਪੋਲਿੰਗ ਸਟੇਸ਼ਨ, 80-ਫਾਜ਼ਿਲਕਾ ਨਾਲ ਸਬੰਧਤ 9 ਨਵੇਂ ਪੋਲਿੰਗ ਸਟੇਸ਼ਨ, 81-ਅਬੋਹਰ ਹਲਕੇ ਨਾਲ ਸਬੰਧਤ 18 ਨਵੇਂ ਪੋਲਿੰਗ ਸਟੇਸ਼ਨ, 82-ਬੱਲੂਆਣਾ ਹਲਕੇ ਨਾਲ ਸਬੰਧਤ 10 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ ਪ੍ਰਾਪਤ ਹੋਈ ਹੈ।ਉਨ੍ਹਾਂ ਦੱਸਿਆ ਕਿ ਜੇਕਰ ਤਜਵੀਜ ਪ੍ਰਵਾਨ ਹੋ ਜਾਂਦਾ ਹੈ ਤਾਂ 49 ਨਵੇਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਹੋਣ ਨਾਲ ਜ਼ਿਲੇ੍ਹ ਅੰਦਰ 829 ਪੋਲਿੰਗ ਸਟੇਸ਼ਨ ਹੋ ਜਾਣਗੇ।

ਇਸ ਮੋਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਅਮਿਤ ਕੁਮਾਰ ਗੁਪਤਾ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

About The Author

error: Content is protected !!