( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358264{main}( ).../index.php:0
20.0002358624require( '/home/timespunjab.com/public_html/wp-blog-header.php' ).../index.php:17
30.600717546600require_once( '/home/timespunjab.com/public_html/wp-includes/template-loader.php' ).../wp-blog-header.php:19
40.607017613704include( '/home/timespunjab.com/public_html/wp-content/themes/covernews/single.php' ).../template-loader.php:106
50.607017613704get_header( ).../single.php:10
60.618417633512locate_template( ).../general-template.php:48
70.618517633624load_template( ).../template.php:745
80.618617634040require_once( '/home/timespunjab.com/public_html/wp-content/themes/covernews/header.php' ).../template.php:810
90.823220886432do_action( ).../header.php:63
100.823220886808WP_Hook->do_action( ).../plugin.php:517
110.823320886808WP_Hook->apply_filters( ).../class-wp-hook.php:348
120.823320887560covernews_get_breadcrumb( ).../class-wp-hook.php:324
130.823720887680covernews_get_breadcrumb_trail( ).../template-functions.php:277
140.824020888808breadcrumb_trail( ).../template-functions.php:316
150.825120892440Breadcrumb_Trail->trail( ).../breadcrumbs.php:43
160.825720894832sprintf ( ).../breadcrumbs.php:253

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

0

ਚੰਡੀਗੜ੍ਹ, 2 ਜੁਲਾਈ 2021 : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

To get latest Update :
Join us on Facebook : https://www.facebook.com/times.punjab.31
Get Participated through Comments in Twitter : https://twitter.com/TimesPunjabTV
Do Follow us on Instagram : https://instagram.com/timespunjab?utm_medium=copy_link

About The Author

Leave a Reply

Your email address will not be published. Required fields are marked *

error: Content is protected !!