ਕੌਮੀ ਲੋਕ ਅਦਾਲਤ 11 ਸਤੰਬਰ ਨੂੰ

0

ਫਤਹਿਗੜ੍ਹ ਸਾਹਿਬ, 07 ਸਤੰਬਰ 2021 :  ਸ਼੍ਰੀ ਨਿਰਭਓ ਸਿੰਘ ਗਿੱਲ, ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ 11 ਸਤੰਬਰ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ  ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।

ਸ੍ਰੀ ਗਿੱਲ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

About The Author

Leave a Reply

Your email address will not be published. Required fields are marked *