ਸਿਹਤ ਵਿਭਾਗ ਵੱਲੋਂ ਮਨਾਇਆ ਗਿਆ “ਕੌਮੀ ਖੁਰਾਕ ਹਫਤਾ”

0

ਫਤਹਿਗੜ੍ਹ ਸਾਹਿਬ, 08 ਸਤੰਬਰ 2021 :  ਸਿਵਲ ਸਰਜਨ ਫਤਿਹਗੜ ਸਾਹਿਬ, ਡਾ. ਐਸ.ਪੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫਸਰ ਪ੍ਰਾਇਮਰੀ ਹੈਲਥ ਸੈਂਟਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ 01 ਸਤੰਬਰ ਤੋਂ 7 ਸਤੰਬਰ ਤਕ “ਕੌਮੀ ਖੁਰਾਕ ਹਫਤਾ” ਮਨਾਇਆ ਗਿਆ। ਜਿਸ ਤਹਿਤ ਲੋਕਾਂ ਨੂੰ ਪਿੰਡ ਪੱਧਰ ਤੱਕ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਗਿਆ।

ਡਾ. ਭੁਪਿੰਦਰ ਸਿੰਘ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ,ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।  ਉਹਨਾਂ ਦੱਸਿਆ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ  ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।

ਇਸ ਮੌਕੇ ਲੈਡੀ ਹੈਲਥ ਵਿਜੀਟਰ ਜਸਬੀਰ ਕੌਰ ਨੇ ਦੱਸਿਆ ਕਿ ਬਲਾਕ  ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ., ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ  ਦੱਸਿਆ ਕਿ  ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ । “ਸੰਤੁਲਿਤ ਭੋਜਨ” ਵੱਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰੋ,ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ।

ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ,ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾ “ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਇਸ ਮੋਕੇ ਤੇ ਬੀ.ਈ.ਈ ਹੇਮੰਤ ਕੁਮਾਰ, ਐਸ.ਆਈ ਗੁਰਤੇਜ ਸਿੰਘ, ਵਰਕਰ ਪਰਦੀਪ ਸਿੰਘ ਅਤੇ ਸੁਖਵਿੰਦਰ ਕੋਰ ਏ.ਐਨ.ਐਮ ਹਾਜਰ ਸੀ।

About The Author

Leave a Reply

Your email address will not be published. Required fields are marked *

error: Content is protected !!