ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਿਨਾਂ ਪ੍ਰਵਾਨਗੀ ਤੋਂ ਗੱਡੀਆਂ ‘ਤੇ ਬੱਤੀ ਅਤੇ ਕਾਲੀ ਫ਼ਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

BANNED rubber stamp over a white background.
ਪਟਿਆਲਾ, 10 ਸਤੰਬਰ 2021 : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸ਼ੀਸ਼ਿਆਂ ‘ਤੇ ਕਾਲੀ ਫ਼ਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫ਼ਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫ਼ਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।