18653 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 16 ਜੂਨ
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 18653 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 46 ਜਣਿਆ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 19640 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ। ਜਦ ਕਿ ਇਸ ਸਮੇਂ 485 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 502 ਦੁੱਖਦਾਈ ਮੌਤਾਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਲਾਜਮੀ ਪਾਇਆ ਜਾਵੇ, ਭੀੜ ਵਾਲੀ ਜਗ੍ਹਾਂ `ਤੇ ਨਾ ਜਾਇਆ ਜਾਵੇ, ਸਮਾਜਿਕ ਦੂਰੀ ਕਾਇਮ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।
ਬਾਕਸ ਲਈ ਪ੍ਰਸਤਾਵਿਤ
ਕਰੋਨਾ ਕਾਲ ਵਿਚ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ-ਐਸ.ਡੀ.ਐਮ.
ਡਿਪਟੀ ਕਮਿਸ਼ਨਰ ਸ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਅੱਜ ਫਾਜ਼ਿਲਕਾ ਸ਼ਹਿਰ, ਅਲਿਆਣਾ, ਸਲੇਮ ਸ਼ਾਹ, ਚਿਮਨੇ ਵਾਲਾ, ਗੁਲਾਮ ਰਸੂਲ, ਡਬਵਾਲਾ ਕਲਾਂ, ਚੂਹੜੀ ਵਾਲਾ ਚਿਸ਼ਤੀ, ਚੁਵਾੜਿਆਂ ਵਾਲੀ ਅਤੇ ਅਰਨੀਵਾਲਾ ਵਿਖੇ ਕਣਕ ਦੀ ਵੰਡ ਕੀਤੀ ਗਈ।
ਐਸ.ਡੀ.ਐਮ. ਨੇ ਦੱਸਿਆ ਕਿ ਇਸ ਤੋਂ ਇਲਾਵਾ ਕਰੋਨਾ ਦੇ ਫੈਲਾਅ ਨੂੰ ਖਤਮ ਕਰਨ ਲਈ ਟੈਸਟਿੰਗ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜ਼ੋ ਕਰੋਨਾ ਤੋਂ ਮੁਕਤੀ ਪਾਈ ਜਾ ਸਕੇ।ਉਨ੍ਹਾਂ ਦੱਸਆ ਕਿ ਅੱਜ ਸਜਰਾਣਾ, ਮੌਜਮ, ਜ਼ੋਰਾ ਸਿੰਘ ਮਾਨ ਨਗਰ, ਡਬਵਾਲਾ ਕਲਾਂ, ਡੇਰਾ ਸੱਚਾ ਸੋਦਾ ਅਤੇ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।