19 ਜੁਲਾਈ ਨੂੰ ਮਿਡਲੈਂਡ ਮਾਈਕਰੋਫਿਨ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਮਾਨਸਾ, 15 ਜੁਲਾਈ 2021 : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 19 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਮਿਡਲੈਂਡ ਮਾਈਕਰੋਫਿਨ (Midland Microfin) ਵੱਲੋਂ ਫੀਲਡ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 21 ਤੋਂ 29 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਰਫ਼ ਲੜਕੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨੌਕਰੀ ਨੂੰ ਕਰਨ ਦੇ ਚਾਹਵਾਨ ਨੌਜਵਾਨ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ ਅਤੇ ਬਾਇਓਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਵੇਰੇ 10:30 ਵਜੇ ਪਹੁੰਚਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 11000/- ਤੋਂ 14000/- ਰੁਪਏ ਦੇ ਕਰੀਬ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ, ਰਾਮਪੁਰਾ ਫੂਲ, ਭਗਤਾ ਭਾਈਕਾ ਅਤੇ ਮੁਕਤਸਰ ਜੋਬ ਲੋਕੇਸ਼ਨ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 85588-49238 ’ਤੇ ਸੰਪਰਕ ਕੀਤਾ ਜਾ ਸਕਦਾ ਹੈ।