ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ : ਜਿਲ੍ਹਾ ਸਿੱਖਿਆ ਅਧਿਕਾਰੀ

0

ਤਰਨਤਾਰਨ, 13 ਸਤੰਬਰ 2021 : ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ।

ਇਸ ਸਬੰਧੀ  ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸ੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਸਤੰਬਰ ਪ੍ਰੀਖਿਆ ਸ਼ੁਰੂ ਹੋ ਗਈ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਫਲਾਈਨ ਤਰੀਕੇ ਸ਼ੁਰੂ ਹੋਈ ਪ੍ਰੀਖਿਆ ਦੇ ਪਹਿਲੇ ਦਿਨ ਤੀਜੀ,ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਛੇਵੀਂ ਜਮਾਤ ਦੀ ਅੰਗਰੇਜ਼ੀ, ਸੱਤਵੀਂ ਜਮਾਤ ਦੀ ਪੰਜਾਬੀ, ਅੱਠਵੀਂ ਜਮਾਤ ਦੀ ਗਣਿਤ, ਨੌਵੀ ਜਮਾਤ ਦੀ ਹਿੰਦੀ, ਦਸਵੀਂ ਜਮਾਤ ਦੀ ਵਿਗਿਆਨ, ਗਿਆਰਵੀਂ ਜਮਾਤ ਦੀ ਪੰਜਾਬੀ ਜਨਰਲ ਅਤੇ ਬਾਰਵੀਂ ਜਮਾਤ ਦੀ ਅੰਗਰੇਜ਼ੀ ਜਨਰਲ ਵਿਸ਼ੇ ਦੀ ਪ੍ਰੀਖਿਆ ਹੋਈ।

ਸਾਰੀਆਂ ਜਮਾਤਾਂ ਦੇ ਪ੍ਰਸ਼ਨ ਪੱਤਰ ਮੁੱਖ ਦਫਤਰ ਵੱਲੋਂ ਮੁਹੱਈਆ ਕਰਵਾਏ ਗਏ ਸਨ ਅਤੇ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਬਹੁ-ਵਿਕਲਪੀ ਪੈਟਰਨ ਅਨੁਸਾਰ ਸਨ ਜਦਕਿ ਤੀਜੀ,ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਪ੍ਰਸ਼ਨ ਪੱਤਰ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਪੈਟਰਨ ਅਨੁਸਾਰ ਸਨ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਹੀ ਸਲਾਘਾਯੋਗ ਰਹੀ ਅਤੇ ਕੇਂਦਰਾਂ ਦਾ ਦੌਰਾ ਕਰਨ ‘ਤੇ ਵਿਦਿਆਰਥੀਆਂ ਪ੍ਰੀਖਿਆਵਾਂ ਪ੍ਰਤੀ ਬਹੁਤ ਹੀ ਉਤਸ਼ਾਹਿਤ ਨਜ਼ਰ ਆਏ।ਸਾਰੇ ਹੀ ਸਕੂਲਾਂ ‘ਚ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕੀਤੀ ਗਈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਲਾਘਾਯੋਗ ਹਾਜ਼ਰੀ ਅਤੇ ਕੋਵਿਡ ਹਦਾਇਤਾਂ ਦੀ ਪਾਲਣਾ ‘ਚ ਵਿਦਿਆਰਥੀਆਂ ਦੇ ਮਾਪਿਆਂ ਦਾ ਯੋਗਦਾਨ ਪ੍ਰਸੰਸਾਯੋਗ ਰਿਹਾ।

ਸ੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਲਈ ਬਹੁਤ ਅਹਿਮ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਡਿਜ਼ੀਟਲ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਦਾ ਅਸਰ ਪ੍ਰੀਖਿਆਵਾਂ ਦੇ ਪਹਿਲੇ ਦਿਨ ਬਾਖੂਬੀ ਵੇਖਣ ਨੂੰ ਮਿਲਿਆ। ਵਿਦਿਆਰਥੀਆਂਂ ਵੱਲੋਂ ਕੀਤੀ ਮਿਹਨਤ ਦਾ ਪ੍ਰਭਾਵ ਪ੍ਰੀਖਿਆਵਾਂ ਪ੍ਰਤੀ ਆਤਮ ਵਿਸਵਾਸ਼ ਦੇ ਰੂਪ ਵਿੱਚ ਵੇਖਣ ਨੂੰ ਮਿਲਿਆ।

About The Author

Leave a Reply

Your email address will not be published. Required fields are marked *

You may have missed