ਵਿਧਾਇਕ ਨਾਗਰਾ ਨੇ ਪਿੰਡ ਗੁਣੀਆਂ ਮਾਜਰਾ ਵਿਖੇ 86 ਲੋੜਵੰਦਾਂ ਨੂੰ ਵੰਡੇ ਪਲਾਟ

0

ਫਤਹਿਗੜ੍ਹ ਸਾਹਿਬ, 13 ਸਤੰਬਰ 2021 : ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਪਿੰਡ ਗੁਣੀਆਂ ਮਾਜਰਾ ਵਿਖੇ 86 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।

ਸ. ਨਾਗਰਾ ਨੇ ਕਿਹਾ ਕਿ ਇਸ ਕਾਰਜ ਨਾਲ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।

ਇਸ ਮੌਕੇ ਬੀ.ਡੀ.ਪੀ.ਓ ਸਰਹਿੰਦ ਮਹਿੰਦਰਜੀਤ ਸਿੰਘ,ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਰਾਜਵੀਰ ਸਿੰਘ,ਪੰਚਾਇਤ ਸਕੱਤਰ ਇਕਬਾਲ ਸਿੰਘ,ਨੰਬਰਦਾਰ ਗੁਰਮੇਲ ਸਿੰਘ, ਪੰਚ ਜਸਵਿੰਦਰ ਸਿੰਘ ਜੱਸੀ, ਬਲਜੀਤ ਸਿੰਘ ਘੋਲਾ,ਸੁਰਮੁੱਖ ਸਿੰਘ ਬੈਦਵਾਣ, ਪ੍ਰਗਟ ਸਿੰਘ ਬੱਬੂ, ਸਾਬਕਾ ਸਰਪੰਚ ਤਰਲੋਚਨ ਸਿੰਘ, ਮਹਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!