ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੋਸ਼ਣ ਮਹੀਨੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਪ੍ਰੋਗਰਾਮ ਕਰਵਾਏ ਗਏ
ਅਬੋਹਰ, 14 ਸਤੰਬਰ 2021 : ਸਤੰਬਰ ਮਹੀਨੇ ਨੂੰ ਵੱਖ ਵੱਖ ਵਿਭਾਗਾਂ ਵਿੱਚ ਪੋਸ਼ਣ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਇਸ ਤਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਪਣੇ ਅਧੀਨ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੀ ਵੱਖ ਵੱਖ ਪਿੰਡਾਂ ਵਿਚ ਬੱਚਿਆਂ ਤੇ ਲੋਕਾਂ ਨੂੰ ਹੱਥ ਧੋਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤਹਿਤ ਵਿਭਾਗ ਦੇ ਇਨਫਾਰਮੇਸ਼ਨ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਪੈਸ਼ਲਿਸਟ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਬਾਬਲ ਵਾਸੀ ਤੇ ਢਾਣੀ ਠਾਕੁਰ ਸਿੰਘ ਵਿਖੇ ਪੋਸ਼ਣ ਮਹੀਨੇ ਤਹਿਤ ਪ੍ਰੋਗਰਾਮ ਕਰਵਾਏ ਗਏ ਇਸਤਰੀ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਤਹਿਤ ਸੁਖਜਿੰਦਰ ਸਿੰਘ ਜੂਨੀਅਰ ਇੰਜੀਨੀਅਰ ਪ੍ਰਵੇਸ਼ ਕੁਮਾਰ ਅਤੇ ਬਲਾਕ ਰਿਸੋਰਸ ਕੁਆਰਡੀਨੇਟਰ ਸੁਖਪਾਲ ਸਿੰਘ ਅਤੇ ਆਂਗਨਵਾੜੀ ਕੇਂਦਰਾਂ ਦੇ ਸੁਪਰਵਾਈਜ਼ਰ ਸੁਖਵਿੰਦਰ ਕੌਰ ਵੱਲੋਂ ਬੱਚਿਆਂ ਨੂੰ ਹੱਥ ਧੋਣ ਦੇ ਤਰੀਕੇ ਸਮਝਾਏ ਗਏ ਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਆਪਣੇ ਹੱਥਾਂ ਨੂੰ ਸਾਫ ਜ਼ਰੂਰ ਕਰ ਲੈਣ।
ਕਿਉਂਕਿ ਬੜੀਆਂ ਬਿਮਾਰੀਆਂ ਹੱਥ ਨਾ ਧੋਣ ਨਾਲ ਵੀ ਹੁੰਦੀਆਂ ਹਨ।ਇਸ ਦੌਰਾਨ ਲੋਕਾਂ ਨੂੰ ਪੌਸ਼ਟਿਕ ਆਹਾਰ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਅਜਿਹੇ ਭੋਜਨ ਦੱਸੇ ਗਏ ਜਿਸ ਨਾਲ ਪੌਸ਼ਟਿਕ ਤੱਤ ਸਾਡੇ ਸਰੀਰ ਨੂੰ ਮਿਲਦੇ ਹਨ ਬੱਚਿਆਂ ਅੰਦਰ ਕੁਪੋਸ਼ਣ ਦੀ ਸਮੱਸਿਆ ਦੇ ਹੱਲ ਲਈ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਇਸ ਮੌਕੇ ਤੇ ਅਮਰਜੀਤ ਕੌਰ ਮਨਦੀਪ ਕੌਰ ਆਂਗਣਵਾਡ਼ੀ ਵਰਕਰਾਂ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ