ਸੀ.ਜੇ.ਐਮ. ਨੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪੈਨਲ ਵਕੀਲਾਂ ਨਾਲ ਕੀਤੀ ਅਹਿਮ ਮੀਟਿੰਗ

0
ਮਾਨਸਾ, 15 ਸਤੰਬਰ 2021  : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵਿਖੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਦੇ ਪੈਨਲ ਦੇ ਵਕੀਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵਕੀਲ ਸਾਹਿਬਾਨਾਂ ਨਾਲ ਕੋਰੋਨਾ ਦੇ ਲੰਬੇ ਕਾਲ ਤੋਂ ਬਾਅਦ ਦੁਬਾਰਾ ਪਿੰਡਾਂ ਵਿੱਚ ਸੈਮੀਨਾਰ ਲਗਾਕੇ ਲੋਕਾਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਾਮਬੰਦ ਕਰਨ ਲਈ ਕਿਹਾ।
ਉਨ੍ਹਾਂ ਵਕੀਲ ਸਾਹਿਬਾਨਾ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ  ਵੱਧ ਤੋਂ ਵੱਧ ਸੈਮੀਨਾਰ ਲਗਾਉਣ, ਤਾਂ ਜੋ ਵੱਧ ਤੋਂ ਵੱਧ ਲੋਕ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਐਡੀਸ਼ਨਲ ਮੈਂਬਰ ਸੈਕਟਰੀ ਸ਼੍ਰੀ ਮਨਦੀਪ ਮਿੱਤਲ ਦੇ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਸਮੇਂ 02 ਅਕਤੂਬਰ 2021 ਤੋਂ 14 ਨਵੰਬਰ 2021 ਤੱਕ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਤੀ ਸੁਚੇਤ ਕਰਨ ਦੀ ਅਪੀਲ ਕੀਤੀ ਤਾਂ ਜੋ ਗਰੀਬ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।
 ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਨੇ ਦੱਸਿਆਂ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਜ਼ਿ੍ਹਲੇ ਦੇ, ਪੰਚਾਇਤ ਅਧਿਕਾਰੀ ਅਤੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਇਹਨਾਂ ਸੈਮੀਨਾਰਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

About The Author

Leave a Reply

Your email address will not be published. Required fields are marked *