ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕੀਤੇ ਗਏ ਜਾਗਰੂਕਤਾ ਪ੍ਰੋਗਰਾਮ
ਫਾਜ਼ਿਲਕਾ, 16 ਸਤੰਬਰ 2021 : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਵਿੱਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਤਹਿਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜਿਥੇ ਪੋਸ਼ਣ ਮਹੀਨੇ ਤਹਿਤ ਪਿੰਡਾਂ ਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਉਥੇ ਲੋਕਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰ ਸ੍ਰੀ ਪ੍ਰਵੇਸ਼ ਕੁਮਾਰ, ਇਨਫਾਰਮੇਸ਼ਨ ਐਜੂਕੇਸ਼ਨ ਕਮਿਊਨੀਕੇਸ਼ਨ ਸਪੈਸ਼ਲਿਸਟ ਸ. ਸੁਖਜਿੰਦਰ ਸਿੰਘ, ਬਲਾਕ ਰਿਸੋਰਸ ਕੁਆਰਡੀਨੇਟਰ ਅਮਰਜੀਤ ਸਿੰਘ ਤੇ ਸਾਗਰ ਕੁਮਾਰ ਵੱਲੋਂ ਪਿੰਡ ਪੱਟੀ ਸਦੀਕ, ਢਾਣੀ ਬਾਜ਼ੀਗਰ, ਢਾਣੀ ਨੁਈਆਂਵਾਲੀ, ਵਰਿਆਮਖੇੜਾ, ਰੁਕਨਪੁਰਾ, ਖੂਈ ਖੇੜਾ ਅਤੇ ਉਸਮਾਨਖੇੜਾ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ।
ਇਸ ਤਹਿਤ ਸੁਖਜਿੰਦਰ ਸਿੰਘ ਤੇ ਪ੍ਰਵੇਸ਼ ਕੁਮਾਰ ਜੂਨੀਅਰ ਇੰਜਨੀਅਰ ਨੇ ਬੱਚਿਆਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਖਾਣਾ ਖਾਣ ਤੋਂ ਬਾਅਦ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਲਈ ਪ੍ਰੇਰਿਆ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਦੀ ਵੀ ਅਪੀਲ ਕੀਤੀ ਗਈ। ਬੱਚਿਆਂ ਵੱਲੋਂ ਵੀ ਭਰੋਸਾ ਦਿੱਤਾ ਗਿਆ ਕਿ ਉਹ ਹਰ ਰੋਜ਼ ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿਚ ਲਾਜ਼ਮੀ ਤੌਰ ਤੇ ਹੱਥ ਸਾਬਣ ਨਾਲ ਧੋਇਆ ਕਰਨਗੇ।
ਇਸ ਮੌਕੇ ਤੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।