ਕਿਸਾਨ ਹੈਪੀ ਸੀਡਰ ਤੇ ਸੁਪਰ ਸੀਡਰ ਸਬੰਧੀ ਹੁਣ ਤਕਨੀਕੀ ਜਾਣਕਾਰੀ ਵਟਸਐਪ ਜਰੀਏ ਵੀ ਲੈ ਸਕਣਗੇ: ਡਿਪਟੀ ਕਮਿਸ਼ਨਰ

0

ਫਾਜ਼ਿਲਕਾ, 17 ਸਤੰਬਰ 2021 : ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹੈਪੀ ਸੀਡਰ ਤੇ ਸੁਪਰ ਸੀਡਰ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ +916283191730 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਅਤੇ ਫ਼ਸਲਾਂ ਸਬੰਧੀ ਮਹੱਤਵਪੂਰਣ ਜਾਣਕਾਰੀ ਘਰ ਬੈਠੇ ਹੀ ਆਪਣੇ ਮੋਬਾਈਲ ਰਾਹੀਂ ਪ੍ਰਾਪਤ ਕਰ ਸਕਦੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਦੇਵ ਸਿੰਘ   ਨੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਾਪਤ ਕਰਨ ਦੀ ਵਿਧੀ ਸਬੰਧੀ ਵੇਰਵੇ ਦਿੰਦਿਆ ਦੱਸਿਆ ਕਿ ਸਭ ਤੋਂ ਪਹਿਲਾਂ ਕਿਸਾਨ ਆਪਣੇ ਫੋਨ ‘ਚ +916283191730 ਨੰਬਰ ਸੇਵ ਕਰਨਗੇ ਅਤੇ ਫੇਰ ਵਟਸਐਪ ਐਪਲੀਕੇਸ਼ਨ ‘ਤੇ ਜਾਕੇ ਪੰਜਾਬੀ, ਹਿੰਦੀ  ਜਾ ਫੇਰ ਅੰਗਰੇਜ਼ੀ ਭਾਸ਼ਾ ‘ਚ ‘ਪਰਾਲੀ’ ਸ਼ਬਦ ਟਾਈਪ ਕਰਕੇ ਉਕਤ ਨੰਬਰ ‘ਤੇ ਸੰਦੇਸ਼ ਭੇਜਿਆ ਜਾਵੇਗਾ ਅਤੇ ਫੇਰ ਹੈਪੀ ਸੀਡਰ ਅਤੇ ਸੁਪਰ ਸੀਡਰ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਆਪਸ਼ਨ ਪੁੱਛੇ ਜਾਣਗੇ ਅਤੇ ਕਿਸਾਨ ਜਿਹੜੀ ਮਸ਼ੀਨ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹਨ ਉਹ ਬਟਨ ਦਬਾਅ ਕੇ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਵੀਡੀਓ ਸੰਦੇਸ਼ ਰਾਹੀਂ ਕਿਸਾਨਾਂ ਨੂੰ ਮਸ਼ੀਨਾਂ ਦੀ ਵਰਤੋਂ ਸਮੇਤ, ਫ਼ਸਲਾਂ ਲਈ ਧਿਆਨ ਦੇਣ ਯੋਗ ਗੱਲਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ, ਜਿਸ ਵਿੱਚ ਕਣਕ ਬੀਜਣ ਦੇ ਸਹੀ ਸਮੇਂ, ਬੀਜ ਦੀ ਮਾਤਰਾ, ਫ਼ਸਲ ਦਾ ਝਾੜ, ਨਦੀਨ ਪ੍ਰਬੰਧਨ ਅਤੇ ਸਿੰਚਾਈ ਪ੍ਰਬੰਧਨ ਵਰਗੀਆਂ ਮਹੱਤਵਪੂਰਨ ਜਾਣਕਾਰੀਆਂ ਵੀ ਵੀਡੀਓ ਸੰਦੇਸ਼ ਰਾਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਮਸ਼ੀਨਰੀ ਅਤੇ ਫ਼ਸਲਾਂ ਸਬੰਧੀ ਜਾਣਕਾਰੀ ਲਈ ਮਾਹਰਾਂ ਦੀ ਕਿਸੇ ਵੀ ਸਮੇਂ ਰਾਏ ਲੈਣ ਲਈ ਕਿਸਾਨ ਉਕਤ ਵਟਸਐਪ ਨੰਬਰ ਦੀ ਵਰਤੋਂ ਕਰਨ।

About The Author

Leave a Reply

Your email address will not be published. Required fields are marked *