ਸ੍ਰੀ ਸੋਡਲ ਮੰਦਿਰ ਤੋਂ ਇਕ ਕਿਲੋਮੀਟਰ ਖੇਤਰ ’ਚ 19 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਹੋਵੇਗੀ ਪਾਬੰਦੀ
ਜਲੰਧਰ 18 ਸਤੰਬਰ 2021 : ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਸੋਡਲ ਮੰਦਿਰ ਤੋਂ ਇਕ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 19.09.2021 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਸ੍ਰੀ ਸਿੱਧ ਬਾਬਾ ਸੋਡਲ ਮੇਲਾ ਜੋ ਕਿ ਮਿਤੀ 19.09.2021 ਨੂੰ ਹੋ ਰਿਹਾ ਹੈ । ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜਲੰਧਰ ਦੇ ਸ਼ਹਿਰੀ ਖੇਤਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।