ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਬਾਬਾ ਰਾਮ ਸਿੰਘ ਗੰਢੂਆਂ ਤੋਂ ਲਿਆ ਆਸ਼ੀਰਵਾਦ

0

ਫ਼ਤਹਿਗੜ੍ਹ ਸਾਹਿਬ, 20 ਸਤੰਬਰ 2021 : ਕਾਂਗਰਸ ਵਿਧਾਇਕ ਦਲ ਦੇ ਆਗੂ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡੇਰਾ. ਪਿੰਡ ਦੁਫੇੜਾ ਵਿਖੇ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਤੋ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਤੇ ਹਾਈਕਮਾਨ ਨੇ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਜਿਹੜੇ ਹਾਲੇ ਤੱਕ ਪੂਰੇ ਨਹੀਂ ਹੋਏ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਅਤੇ ਉਹ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ।

ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਬਾ ਗੰਢੂਆਂ ਵਰਗੇ ਮਹਾਂਪੁਰਖ ਸਮਾਜ ਨੂੰ ਸੇਧ ਦਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਜਿਹੇ ਮਹਾਂ ਪੁਰਖਾਂ ਤੋ ਸੇਦ ਲਈ ਹੈ ਅਤੇ ਅੱਜ ਉਹਨਾਂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਕੀ ਉਹ ਇਹ ਜ਼ਿੰਮੇਵਾਰੀ ਨਿਭਾਉਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਸ੍ਰੀ ਚੰਨੀ ਨੇ ਕਿਹਾ ਕਿ ਉਹ ਇਸ ਪੱਧਰ ਉਪਰ ਕੰਮ ਕਰਕੇ ਵਿਖਾਉਣਗੇ ਕਿ ਸਾਲ 2022 ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ।

ਇਸ ਮੌਕੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਹਲਕਾ ਜੀਰਾ ਕੁਲਬੀਰ ਸਿੰਘ ਜੀਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ ਐਸ ਪੀ ਸ੍ਰੀ ਸੰਦੀਪ ਗੋਇਲ, ਐਸ ਡੀ ਐਮ ਯਸ਼ਪਾਲ ਸ਼ਰਮਾ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜਰ ਸਨ।

About The Author

Leave a Reply

Your email address will not be published. Required fields are marked *

error: Content is protected !!