ਘੱਟ ਗਿਣਤੀ ਵਰਗ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਖੁੱਲ੍ਹਿਆ

ਪਟਿਆਲਾ, 21 ਸਤੰਬਰ 2021 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਵੱਲੋਂ ਵਿੱਦਿਅਕ ਸੈਸ਼ਨ 2021-22 ਦੌਰਾਨ ਘੱਟ ਗਿਣਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਪਲਾਈ ਕਰਨ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੈਨ, ਬੋਧੀ, ਸਿੱਖ, ਪਾਰਸੀ, ਮੁਸਲਿਮ ਅਤੇ ਕ੍ਰਿਸਚਨ ਧਰਮ ਨਾਲ ਸਬੰਧਿਤ ਵਿਦਿਆਰਥੀ ਜੋ ਕਿ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੀ ਪੜਾਈ ਕਰ ਰਹੇ ਹਨ, ਉਨ੍ਹਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ 2021 ਹੈ, ਇਸੇ ਤਰ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ ਆਖਰੀ ਮਿਤੀ 30 ਨਵੰਬਰ 2021 ਹੈ। ਵਿਦਿਆਰਥੀਆਂ ਦੀ ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜੋ ਕਿ ਭਾਰਤ ਵਿੱਚ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਯੂਨੀਵਰਸਿਟੀ/ਸੰਸਥਾ/ਕਾਲਜ/ ਸਕੂਲ ਵਿੱਚ ਪੜ੍ਹ ਰਿਹਾ ਹੈ ਅਤੇ ਕੀਤੇ ਜਾਣ ਵਾਲਾ ਕੋਰਸ ਘੱਟੋ-ਘੱਟ ਇੱਕ ਸਾਲ ਦਾ ਹੋਣਾ ਚਾਹੀਦੀ ਹੈ ਅਤੇ ਉਸਦੀ ਪਿਛਲੀ ਕਲਾਸ ਜਾਂ ਬੋਰਡ ਵਿੱਚੋਂ 50 ਫ਼ੀਸਦੀ ਅੰਕ ਹੋਣੇ ਜ਼ਰੂਰੀ ਹਨ।