ਖਾਲਸਾ ਹਾਈ ਸਕੂਲ ਮਾਨਸਾ ’ਚ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨਾਂ ਦੀ ਸੈਮੀਨਾਰ ਰਾਹੀਂ ਦਿੱਤੀ ਜਾਣਕਾਰੀ
ਮਾਨਸਾ, 22 ਸਤੰਬਰ 2021 : ਖਾਲਸਾ ਹਾਈ ਸਕੂਲ ਮਾਨਸਾ ਵਿਖੇ ਲੀਗਲ ਲਿਟਰੇਸੀ ਤਹਿਤ ਵੱਖ-ਵੱਖ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਸਮੇਤ ਸਮੂਹ ਸਟਾਫ ਨੇ ਵੀ ਹਿੱਸਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸ਼ਿਲਪਾ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਐਡਵੋਕੇਟ ਰੋਹਿਤ ਸਿੰਗਲਾ ਭੰਮਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨਾਂ ਅਤੇ ਬਾਲ ਹੱਕਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨਾਲ ਆਮ ਜ਼ਿੰਦਗੀ ਵਿੱਚ ਕੰਮ ਆਉਣ ਵਾਲੀ ਮੁੱਢਲੀ ਕਾਨੂੰਨੀ ਸਹਾਇਤਾ ਬਾਰੇ ਉਦਾਹਰਣਾ ਸਮੇਤ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਮੱਸਿਆਵਾਂ ਸਬੰਧੀ ਪ੍ਰਸ਼ਨ ਪੁੱਛੇ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ। ਇਸ ਮੌਕੇ ਪ੍ਰਧਾਨ ਖਾਲਸਾ ਸਕੂਲ ਮੱਘਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸਕੂਲੀ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ।