26, 27 ਤੇ 28 ਸਤੰਬਰ ਨੂੰ ਪਿਲਾਇਆਂ ਜਾਣਗੀਆਂ ਨਿੱਕੇ ਬਾਲਾਂ ਨੂੰ ਪੋਲਿਓ ਬੂੰਦਾ : ਸਿਵਲ ਸਰਜਨ
ਮਾਨਸਾ, 23 ਸਤੰਬਰ 2021 : ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 26, 27 ਅਤੇ 28 ਸਤੰਬਰ ਨੂੰ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 3815 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਮਾਈਗ੍ਰੇਟਰੀ ਪੋਲਿਓ ਮੁਹਿੰਮ ਤਹਿਤ 0—5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ ਮਾਈਗ੍ਰੇਟਰੀ ਜਨਸੰਖਿਆ ਦੇ ਕਰੀਬ 3815 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 23 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ—ਝੋਪੜੀਆਂ ਆਦਿ ਨੂੰ ਕਵਰ ਕਰਨਗੀਆਂ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜਨ ਲਈ 7 ਸੁਪਰਵਾਈਜ਼ਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਾਰੇ ਕੰਮ ਦੀ ਦੇਖ—ਰੇਖ ਲਈ ਜਿ਼ਲ੍ਹਾ ਪੱਧਰ ਤੋਂ ਸੁਪਰਵਾਈਜਰਾਂ ਦੀਆਂ ਟੀਮਾਂ ਵੱਖ—ਵੱਖ ਏਰੀਏ ਲਈ ਕੰਮ ਦਾ ਜਾਇਜਾ ਲੈਣਗੀਆਂ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਜ਼ਰੂਰ ਪਿਲਾਓ।