ਫ਼ਾਜ਼ਿਲਕਾ ਸ਼ਹਿਰ ਵਿੱਚ 16 ਇੰਚ ਅਤੇ 30 ਇੰਚ ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ : ਰਜਨੀਸ਼ ਕੁਮਾਰ
ਫਾਜ਼ਿਲਕਾ 25 ਸਤੰਬਰ 2021 : ਫ਼ਾਜ਼ਿਲਕਾ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਤੇਜ਼ ਕਰਨ ਲਈ ਸ਼ਹਿਰ ਵਿੱਚ 16 ਇੰਚ ਅਤੇ 30 ਇੰਚ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਈ. ਓ. ਰਜਨੀਸ਼ ਕੁਮਾਰ ਨੇ ਦਿੱਤੀ।
ਈ.ਓ. ਰਜਨੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸੀਵਰ ਲਾਈਨਾਂ ਦੀ ਸਫ਼ਾਈ ਰਾਜਾ ਸਿਨੇਮਾ ਰੋਡ ਤੋਂ ਬੀਕਾਨੇਰੀ ਰੋਡ ਤੇ ਫਰੀਡਮ ਫਾਈਟਰ ਰੋਡ ਤੋਂ ਓਵਰ ਬਰਿੱਜ ਰੋਡ ਤੱਕ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਦੁਰਗਾ ਕਲੋਨੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਵਰੇਜ ਲਾਈਨਾਂ ਦੀ ਸਫ਼ਾਈ ਹੋਣ ਨਾਲ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਹੋਵੇਗੀ ਅਤੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਹੱਲ ਹੋਵੇਗਾ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਰਜਨੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਨਗਰ ਕੌਂਸਲ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ ਦੀ ਅਗਵਾਈ ਹੇਠ ਹੋ ਰਿਹਾ ਹੈ ਅਤੇ ਇਸ ਤੇ ਕੁੱਲ 20 ਲੱਖ ਰੁਪਏ ਦੀ ਲਾਗਤ ਆਵੇਗੀ।