ਸਾਲ 2021-22 ਦੌਰਾਨ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 27 ਸਤੰਬਰ 2021 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਸਟੇਟ ਅਵਾਰਡ ਟੂ ਦਾ ਫਿਜੀਕਲ ਹੈਡੀਕੇਪਟ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ ਨੂੰ ਸਟੇਟ ਅਵਾਰਡ 2021-22 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਫਾਰਮ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਦੇ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਬਿਨੈ ਪੱਤਰਾਂ ਨੂੰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 10 ਅਕਤੂਬਰ 2021 ਹੋਵੇਗੀ ਅਤੇ ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ ਪੱਤਰ ਨੂੰ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਸ਼ਿਫਾਰਿਸ਼ ਦੇ ਲਈ ਵਿਚਾਰਿਆ ਨਹੀਂ ਜਾਵੇਗਾ।