ਸੇਵਾ ਕੇਂਦਰਾਂ ’ਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ
ਸੰਗਰੂਰ, 28 ਸਤੰਬਰ 2021 : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਜ਼ਿਨ੍ਹਾਂ ਵਿਚ ਖਾਧ ਪਦਾਰਥਾਂ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਘੱਟ ਟਰਨਓਵਰ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਵਧੇਰੇ ਟਰਨਓਵਰ) ਦੇ ਲਾਇਸੰਸ ਦੀ ਸੇਵਾ ਹੁਣ ਸੇਵਾ ਕੇਂਦਰਾਂ ’ਚ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ’ਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ, ਰਜਿਸਟ੍ਰੇਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਸਿਖਲਾਈ ਦੇ ਦਿੱਤੀ ਗਈ ਹੈ।