ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲਿਆਂ ਨੂੰ ਸਟੇਟ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ : ਡਿਪਟੀ ਕਮਿਸ਼ਨਰ

ਸੰਗਰੂਰ, 30 ਸਤੰਬਰ 2021 : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਰੇ ਵੀ ਸਟੇਟ ਅਵਾਰਡ ਟੂ ਦਾ ਫਿਜ਼ੀਕਲ ਹੈਂਡੀਕੈਪਡ ਸਕੀਮ ਅਧੀਨ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਨੂੰ ਸਟੇਟ ਅਵਾਰਡ 2021-22 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਅਵਾਰਡ ਲਈ ਬਿਨੈ ਪੱਤਰ ਦੇਣ, ਫਾਰਮ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਡਾ: ਲਵਲੀਨ ਬੜਿੰਗ ਜਿਲਾ ਸਮਾਜਿਕ ਸੁਰੱਖਿਆ ਅਫਸਰ, ਸੰਗਰੂਰ ਦੇ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਬਿਨੈ-ਪੱਤਰਾਂ ਨੂੰ ਜਮਾਂ ਕਰਵਾਉਣ ਦੀ ਆਖਰੀ ਮਿਤੀ 10 ਅਕਤੂਬਰ 2021 ਹੋਵੇਗੀ ਅਤੇ ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ-ਪੱਤਰ ਨੂੰ ਜਿਲਾ ਪੱਧਰੀ ਕਮੇਟੀ ਵੱਲੋਂ ਸਿਫਾਰਸ਼ ਲਈ ਵਿਚਾਰਿਆ ਨਹੀ ਜਾਵੇਗਾ।