ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾ 2022 ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 30 ਸਤੰਬਰ 2021 : ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ-ਵੱਖ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਨੂੰ ਲੈ ਕੇ ਲੋੜੀਂਦੇ ਸਟਾਫ ਅਤੇ ਚੋਣ ਸਮੱਗਰੀ ਦੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਜਾਣ ਤਾਂ ਜ਼ੋ ਚੋਣਾਂ ਸਮੇਂ ਕਿਸੇ ਪ੍ਰਕਾਰ ਦੀ ਦਿੱਕਤ ਨਾ ਪੇਸ਼ ਆਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੋਣਕਾਰ ਰਜਿਸਟਰੇਸ਼ਨ ਅਫਸਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਆਪੋ-ਆਪਣੇ ਹਲਕਿਆਂ ਅੰਦਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫਸਰਾਂ, ਸੁਪਰਵਾਈਸਰਾਂ ਆਦਿ ਹੋਰਨਾਂ ਸਟਾਫ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਪਹਿਲੂ `ਤੇ ਟੇ੍ਰਨਿੰਗ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ੋ ਕੋਈ ਵੀ ਨਾਗਰਿਕ 18 ਸਾਲ ਦੀ ਉਮਰ ਪੂਰੀ ਕਰ ਚੁੱਕਿਆ ਹੈ ਉਸਦੀ ਵੋਟ ਜ਼ਰੂਰ ਬਣਾਈ ਜਾਵੇ ਤਾਂ ਜ਼ੋ ਉਹ ਚੋਣਾਂ ਸਮੇਂ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭਿਜੀਤ ਕਪਲਿਸ਼, ਐਸ.ਪੀ. ਹੈਡਕੁਆਟਰ ਸ. ਮਨਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬਲ, ਤਹਿਸੀਲਦਾਰ ਸ. ਜ਼ਸਪਾਲ ਸਿੰਘ ਬਰਾੜ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।