ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਪਿੰਡ ਹੁਸੈਨਪੁਰਾ ਵਿਖੇ 71 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

0

ਫਤਹਿਗੜ੍ਹ ਸਾਹਿਬ, 30 ਸਤੰਬਰ 2021 : ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ  ਪਿੰਡ ਹੁਸੈਨਪੁਰਾ ਵਿਖੇ 71 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।

ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਉਹ ਖੁਦ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।

ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ  ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਦਵਿੰਦਰ ਸਿੰਘ ਜੱਲਾ,ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ,ਸਹਿਕਾਰੀ ਸਭਾ ਸੰਗਤਪੁਰਾ ਸੌਢੀਆਂ ਦੇ ਪ੍ਰਧਾਨ ਰਣਜੀਤ ਸਿੰਘ,ਸਰਪੰਚ ਅਮਰਿੰਦਰ ਸਿੰਘ ਲਾਲੀ,ਪਿੰਡ ਦੇ ਸਰਪੰਚ ਬਲਜਿੰਦਰ ਕੌਰ,ਸੁਰਜੀਤ ਸਿੰਘ,ਰਣਜੀਤ ਸਿੰਘ,ਜਸਵਿੰਦਰ ਕੌਰ ਸਾਰੇ ਪੰਚ,ਅਵਤਾਰ ਸਿੰਘ,ਜਸਪਾਲ ਸਿੰਘ,ਕਰਨੈਲ ਸਿੰਘ,ਕੈਪਟਨ ਅਵਤਾਰ ਸਿੰਘ,ਹਰਜੀਤ ਸਿੰਘ,ਮੋਹਨ ਸਿੰਘ,ਚਰਨ ਸਿੰਘ,ਦਿਲਬਾਗ ਸਿੰਘ,ਪ੍ਰੇਮ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!