ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਜਗਰਾਂਓ ਤੋਂ 16 ਨੂੰ ਰਿਪੋਰਟ ‘ਤਲਬ’

0

ਲੁਧਿਆਣਾ, 05 ਅਕਤੂਬਰ 2021 :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਦਾਖਾ ਦੀ ਪੀੜ੍ਹਤ ਬੀਬੀ ਹਰਿੰਦਰ ਕੌਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐਸ.ਐਸ.ਪੀ. ਜਗਰਾਂਓ ਨੂੰ ਨੋਟਿਸ ਜਾਰੀ ਕਰਕੇ ਸਬੰਧਤ ਮਾਮਲੇ ‘ਚ 16 ਅਕਤੂਬਰ 2021 ਨੂੰ ਐਸ.ਐਸ.ਪੀ. ਜਗਰਾਂਓ ਤੋਂ ਰਿਪੋਰਟ ਤਲਬ ਕਰ ਲਈ ਹੈ।

                         

ਅੱਜ ਸਥਾਨਕ ਸਰਕਟ ਹਾਊਸ ਵਿਖੇ ਸੱਦੇ ਪੱਤਰਕਾਰ ਸੰਮੇਲਨ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਦੱਸਿਆ ਕਿ ਹਰਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਦਾਖਾ ਨੇ ਇੱਕ ਸ਼ਿਕਾਇਤ ਕਮਿਸ਼ਨ ਨੂੰ ਸੌਂਪਦੇ ਹੋਏ ਉੱਚ ਜਾਤੀ ਦੇ ਵਿਅਕਤੀ ਵੱਲੋਂ ਔਰਤ ਦੀ ਕੁੱਟਮਾਰ ਕਰਨ ਅਤੇ ਜਾਤੀ ਤੌਰ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਗਾਏ ਹਨ। ਸ਼ਿਕਾਇਤਕਰਤਾ ਨੇ ਸਥਾਨਕ ਪੁਲਿਸ ਵੱਲੋਂ ਪੱਖਪਾਤ ਕਰਨ ਦਾ ਮਾਮਲਾ ਵੀ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਹੈ।

ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਨੇ ਪੀੜਤ ਧਿਰ ਦੀ ਸੁਣਵਾਈ ਕਰਨ ਦੀ ਬਜਾਏ, ਪੀੜਤ ਧਿਰ ‘ਤੇ ਹੀ ਮੁਕੱਦਮਾ ਦਰਜ ਕਰ ਦਿੱਤਾ ਹੈ। ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਪੀੜਤ ਪਰਿਵਾਰ ਦੀ ਸੁਣਵਾਈ ਕਰਨ ਲਈ ਨੋਟਿਸ ਜਾਰੀ ਕਰਦਿਆਂ 16 ਅਕਤੂਬਰ, 2021 ਨੂੰ ਐਸ.ਐਸ.ਪੀ. ਜਗਰਾਂਓ ਤੋਂ ਸਟੇਟਸ ਰਿਪੋਰਟ ਤਲਬ ਕਰ ਲਈ ਗਈ ਹੈ।

About The Author

Leave a Reply

Your email address will not be published. Required fields are marked *