ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਤਹਿਤ ਵਿਧਾਇਕ ਨਾਗਰਾ ਨੇ ਸੌਂਪੇ ਕਰੀਬ 07.42 ਲੱਖ ਰੁਪਏ ਦੇ ਚੈੱਕ

0

ਫ਼ਤਹਿਗੜ੍ਹ ਸਾਹਿਬ, 06 ਸਤੰਬਰ  2021 : ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਪਿੰਡ ਸਾਨੀਪੁਰ ਦੇ 99 ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰੀਬ 07.42 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲ ਰਹੀ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬਾ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।

ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਨਾਲ ਜਿਹੜੀ ਘਟਨਾ ਵਾਪਰੀ ਹੈ, ਉਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਉਹਨਾਂ ਕਿਹਾ ਕਿ ਉਹ ਅਤੇ ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ ਹੈ। ਜੱਦ ਤੱਕ ਇਹ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ, ਤੇ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਓਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ।

ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।

ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਪੰਚ ਸਰਬਜੀਤ ਸਿੰਘ, ਦਵਿੰਦਰ ਕੁਮਾਰ ਮੱਖਣ, ਸਰਪੰਚ ਅਮਰਿੰਦਰ ਸਿੰਘ ਲਾਲੀ,ਸਹਿਕਾਰੀ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਰੰਧਾਵਾ,ਪੰਚ ਸੁਰਜੀਤ,ਸੁਖਦੇਵ ਸਿੰਘ ਕਾਲਾ,ਇੰਦਰਜੀਤ ਸਿੰਘ ਬਿੱਟੂ,ਇੰਸ਼ਰ ਸਿੰਘ,ਚਰਨਜੀਤ ਸਿੰਘ,ਹਰਪ੍ਰੀਤ ਸਿੰਘ ਹੈਪੀ,ਨੀਟਾ ਤੇ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!