ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਵਿਖੇ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਸ਼ੁਰੂ

0

ਜਲੰਧਰ, 07 ਅਕਤੂਬਰ 2021 :  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਆਈਲੈਟਸ  (International English Language Testing System) ਦੇ ਕੋਚਿੰਗ ਸੈਂਟਰ ਵਿੱਚ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ।

 ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਚਲਾਏ ਜਾਣ ਵਾਲੇ ਸੈਂਟਰ ਵਿੱਚ ਯੋਗ ਤੇ ਤਜਰਬੇਕਾਰ ਵਿਸ਼ਾ ਮਾਹਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦਿੱਤੀ ਜਾਵੇਗੀ। ਇਸ ਸੈਂਟਰ ਵਿੱਚ ਆਈਲੈਟਸ ਦੇ ਕੋਰਸ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਦਾ ਦਾਖਲਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਕੋਰਸ ਬਹੁਤ ਹੀ ਘੱਟ ਫੀਸਾਂ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਲੈਣ ਦੀ ਅਪੀਲ ਕੀਤੀ।

 ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਟੈਲੀਫੋਨ ਨੰ:98154-65556 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *

error: Content is protected !!