ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਜੱਦੀ ਪਿੰਡ ਪਚਰੰਡਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

0

ਪਚਰੰਡਾ, (ਰੂਪਨਗਰ), 13 ਅਕਤੂਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਸਸਕਾਰ ਅੱਜ ਰੂਪਨਗਰ ਜ਼ਿਲ੍ਹੇ ਵਿਚ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਜਿਨ੍ਹਾਂ ਨਾਲ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ, ਸਲਾਮੀ ਦਿੱਤੀ ਅਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ। ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।

About The Author

Leave a Reply

Your email address will not be published. Required fields are marked *

error: Content is protected !!