ਪ੍ਰਸ਼ਾਸ਼ਨ ਵੱਲੋਂ ਅੱਜ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਗਾਰਡ ਆਫ਼ ਆਨਰ ਦਿੱਤਾ
ਲੁਧਿਆਣਾ, 13 ਅਕਤੂਬਰ 2021 : ਉਦਯੋਗ ਤੇ ਵਣਜ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਭੁੱਲਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਵਿਧਾਇਕ ਸ.ਕੁਲਦੀਪ ਸਿੰਘ ਵੈਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਲੁਧਿਆਣਾ ਸ਼ਹਿਰ ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਸ. ਗੁਰਕੀਰਤ ਸਿੰਘ ਕੋਟਲੀ ਦੀ ਇਹ ਪਹਿਲੀ ਫੇਰੀ ਹੈ। ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।
ਸ.ਕੋਟਲੀ ਨੇ ਬਾਅਦ ਵਿੱਚ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਇੱਕ ਸੰਖੇਪ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਉਦਯੋਗਪਤੀਆਂ ਦੇ ਮੁੱਦਿਆਂ ਦੇ ਨਿਪਟਾਰੇ ਨੂੰ ਤਰਜ਼ੀਹ ਦੇਣ ਲਈ ਵੀ ਕਿਹਾ।
ਉਨ੍ਹਾਂ ਪੰਜਾਬ ਸਰਕਾਰ ਦੇ ਹੋਰ ਲਾਗੂ ਕਰਨ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਵੀ ਲਿਆ।