ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਲਈ ਲੜਕੇ ਤੇ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਰੀਰਕ ਸਿਖਲਾਈ
![](https://timespunjab.com/wp-content/uploads/2021/10/pp.jpg)
ਮਾਨਸਾ, 18 ਅਕਤੂਬਰ 2021 : ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੇ ਜਿਹਨਾਂ ਨੌਜਵਾਨਾਂ (ਲੜਕੇ ਅਤੇ ਲੜਕੀਆਂ) ਨੇ ਪੰਜਾਬ ਪੁਲਿਸ ਸਿਪਾਹੀ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਮਾਨਸਾ) ਵੱਲੋਂ ਉਨ੍ਹਾਂ ਦੀ ਸਰੀਰਕ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਸ਼੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਜਿਹੜੇ ਯੋਗ ਉਮੀਦਵਾਰ ਸਿਪਾਹੀ ਭਰਤੀ ਲਈ ਸਰੀਰਕ ਸਿਖਲਾਈ ਲੈਣ ਦੇ ਚਾਹਵਾਨ ਹਨ, ਉਹ 21 ਅਕਤੂਬਰ 2021 ਤੋਂ ਕਿਸੇ ਸਰਕਾਰੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਤੋਂ 11:00 ਵਜੇ ਤੱਕ ਆਪਣੇ ਨਾਲ ਆਨ-ਲਾਈਨ ਅਪਲਾਈ ਫਾਰਮ, ਰੋਲ ਨੰਬਰ ਦੀ ਫੋਟੋ ਕਾਪੀ, ਦਸਵੀਂ, ਬਾਰ੍ਹਵੀਂ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, 02 ਪਾਸਪੋਰਟ ਸਾਈਜ਼ ਫੋਟੋ ਵੀ ਲੈ ਕੇ ਸਿਹਤ ਵਿਭਾਗ ਪੰਜਾਬ ਸਰਕਾਰ ਦੁਆਰਾ ਜਾਰੀ ਕੋਵਿਡ-19 ਸਬੰਧੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਕੈਂਪ ਵਿੱਚ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੜਕੇ ਤੇ ਲੜਕੀਆਂ ਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਵੈਕਸੀਨ ਦੀ ਇੱਕ ਡੋਜ ਲੱਗੀ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਵੀ ਨਾਲ ਲੈ ਕੇ ਜ਼ਰੂਰ ਆਉਣ। ਕੈਂਪ ਵਿੱਚ ਲੜਕਿਆਂ ਨੂੰ ਰਿਹਾਇਸ ਅਤੇ ਖਾਣਾ ਮੁਫਤ ਮੁਹੱਇਆ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ’ਤੇ ਦਫ਼ਤਰੀ ਕੰਮ-ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।