ਚੌਥਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਇਸ ਵਾਰ ਲੁਧਿਆਣਾ ‘ਚ ਹੋਵੇਗਾ : ਅਮਰਜੀਤ ਸਿੰਘ ਟਿੱਕਾ

0

ਲੁਧਿਆਣਾ, 20 ਅਕਤੂਬਰ 2021 :  ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ, 27 ਅਕਤੂਬਰ ਦਿਨ ਬੁੱਧਵਾਰ ਨੂੰ ਚੌਥੇ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ – 2021 ਮੌਕੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ, ਜਿੱਥੇ ਉਹ ਨਵੇਂ ਉਦਯੋਗਪਤੀਆਂ ਨੂੰ ਪੰਜਾਬ ਦੀ ਇੰਡਸਟਰੀ ਪਾਲਿਸੀ ਬਾਰੇ ਚਾਨਣਾ ਪਾਉਣਗੇ।

ਸ. ਟਿੱਕਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਇੰਡਸਟਰੀ ਦੀ ਬੇਹਤਰੀ ਲਈ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਪਿਛਲੇ ਸਾਢੇ ਚਾਰ ਸਾਲ ਤੋਂ ਪੈਡਿੰਗ ਪਈਆਂ ਮੰਗਾਂ ‘ਤੇ ਵੀ ਵਿਚਾਰ ਕਰਨਗੇ। ਸ.ਟਿੱਕਾ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਸ. ਚੰਨੀ ਇੰਡਸਟਰੀ ਦੀ ਭਲਾਈ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ.ਚੰਨੀ ਪੰਜਾਬ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜਿਹੜੇ ਨਿੱਜੀ ਤੌਰ ‘ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੁਧਿਆਣਾ ਆ ਰਹੇ ਹਨ।

ਸ.ਟਿੱਕਾ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਜਿਹੜੇ ਵਾਅਦੇ ਸਾਲ 2017 ਵਿੱਚ ਕਾਂਗਰਸ ਪਾਰਟੀ ਨੇ ਕੀਤੇ ਸਨ, ਉਹ ਸਾਰੇ ਵਾਅਦੇ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੂਰੇ ਕੀਤੇ ਜਾਣਗੇ।

About The Author

Leave a Reply

Your email address will not be published. Required fields are marked *