ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 21 ਅਕਤੂਬਰ 2021 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।