23 ਅਕਤੂਬਰ ਨੂੰ ਉਪ ਮੰਡਲ ਮਜਿਸਟ੍ਰੇਟ ਜਲਾਲਾਬਾਦ ਵਿਖੇ ਲਗਾਇਆ ਜਾਏਗਾ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ
ਜਲਾਲਾਬਾਦ, 21 ਅਕਤੂਬਰ 2021 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਅਕਤੂਬਰ 2021 ਨੂੰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਵਿਖੇ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾਵੇਗਾ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਕੋਰੋਨਾ ਸੈਂਪਲਿੰਗ ਕੀਤੀ ਜਾਵੇਗੀ ਅਤੇ ਕੋਰੋਨਾ ਦੇ ਟੀਕੇ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਈ ਜਾਵੇਗੀ। ਕੈਂਪ ਦੌਰਾਨ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਬਾਰੇ ਮੌਕੇ ਤੇ ਫਾਰਮ ਭਰ ਕੇ ਪੈਨਸ਼ਨ ਲਗਾਉਣ ਸਬੰਧੀ ਮੁਕੰਮਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਸ਼ਗਨ ਸਕੀਮ ਦੀਆਂ ਫ਼ਾਈਲਾਂ ਮੌਕੇ ਤੇ ਤਿਆਰ ਕਰਕੇ ਮੁਕੰਮਲ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਦੌਰਾਨ ਤਹਿਸੀਲ ਜਲਾਲਾਬਾਦ ਅਤੇ ਦੇ ਬਕਾਇਆ ਪਏ ਇੰਤਕਾਲਾਂ ਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੇਵਾ ਕੇਂਦਰ ਰਾਹੀਂ ਵੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।