ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਰਵਾਈ ਜਾ ਰਹੀ ਹੈ ਮੁਫ਼ਤ ਆਨਲਾਈਨ ਕੋਚਿੰਗ

0
ਫਤਹਿਗੜ੍ਹ ਸਾਹਿਬ, 22 ਅਕਤੂਬਰ 2021 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵਲੋਂ ਸਰਕਾਰੀ ਨੌਕਰੀ ਲਈ ਤਿਆਰੀ ਕਰਨ ਦੀ ਇੱਛਾ ਰੱਖਣ ਵਾਲਿਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਕਰਵਾਈ ਜਾ ਰਹੀ ਹੈ। ਇਸ ਦਾ ਲਾਭ 12 ਵੀਂ ਅਤੇ ਗ੍ਰੇਜੂਏਟ ਪ੍ਰਾਰਥੀ ਲੈ ਸਕਦੇ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੋਚਿੰਗ ਚਾਰ ਮਹੀਨੇ ਦੀ ਹੋਵੇਗੀ ਅਤੇ ਜੋ ਪ੍ਰਾਰਥੀ ਇਸ ਕੋਚਿੰਗ ਨੂੰ ਰੋਜ਼ਾਨਾ ਚਾਰ ਮਹੀਨੇ ਚਾਲੂ ਰੱਖਣਗੇ, ਉਨ੍ਹਾਂ ਨੂੰ 1 ਸਾਲ 8 ਮਹੀਨੇ ਲਈ ਕੋਚਿੰਗ ਦੇ ਰਿਕਾਰਡਡ ਲੈਕਚਰਸ ਅਤੇ ਪੜ੍ਹਾਈ ਦੀ ਸਮੱਗਰੀ ਮੁਫ਼ਤ ਦਿੱਤੀ ਜਾਵੇਗੀ।
ਉਹਨਾਂ ਇਹ ਵੀ ਦੱਸਿਆ ਕਿ ਜੋ ਪ੍ਰਾਰਥੀ ਬਾਰਵੀਂ ਤੋਂ ਬਾਅਦ ਸਟਾਫ ਸਲੈਕਸ਼ਨ ਕਮਿਸ਼ਨ ਦੇ ਇਮਤਿਹਾਨ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਵੀ ਇਸ ਕੋਚਿੰਗ ਦਾ ਲਾਭ ਲੈ ਸਕਦੇ ਹਨ।
ਇਸ ਕੋਚਿੰਗ ਲਈ ਰਜਿਸਟਰ ਕਰਨ ਲਈ ਆਨ ਲਾਈਨ ਲਿੰਕ www.eduzphere.com/freegovtexams ਤੇ ਕਲਿੱਕ ਕਰਕੇ ਘਰ ਬੈਠੇ ਹੀ ਆਪਣਾ ਨਾਂ ਦਰਜ਼ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 99156-82436 ਤੇ ਕਿਸੇ ਵੀ ਕੰਮ ਵਾਲੇ ਦਿਨ ਫੋਨ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹੋ।

About The Author

Leave a Reply

Your email address will not be published. Required fields are marked *

error: Content is protected !!