ਚੌਕਸੀ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਮੌਕੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਹੁਸ਼ਿਆਰਪੁਰ, 26 ਅਕਤੂਬਰ 2021 : ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਲੋਂ ਅੱਜ ਇਥੇ ਸਥਾਨਕ ਡੀ.ਏ.ਵੀ. ਬੀ.ਐਡ ਕਾਲਜ ਵਿਚ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਵਾਉਂਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸਮਾਜ ਵਿਚ ਪ੍ਰਚਲਿਤ ਭ੍ਰਿਸ਼ਟ ਕਾਰਵਾਈਆਂ ਦੀ ਅਸਰਦਾਰ ਰੋਕਥਾਮ ਲਈ ਬਿਨ੍ਹਾਂ ਕਿਸੇ ਝਿਜਕ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।

‘ਸੁਤੰਤਰਤ ਭਾਰਤ ’’75 ਇਮਾਨਦਾਰੀ ਨਾਲ ਸਵੈ ਨਿਰਭਰਤਾ’ ਵਿਸ਼ੇ ’ਤੇ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੌਜੂਦ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਨੁਮਾਇੰਦਿਆਂ ਆਦਿ ਨੂੰ ਭ੍ਰਿਸ਼ਟਾਚਾਰ ਵਿਰੁੱਧ ਅਹਿਦ ਦਿਵਾਉਂਦਿਆਂ ਕਿਹਾ ਕਿ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਾਂਗੇ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ ’ਤੇ ਸਮਰਥ ਅਥਾਰਟੀ ਨੂੰ ਰਿਪੋਰਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਨੇਕ ਨੀਤੀ ਅਤੇ ਵਿਧੀ ਵਿਧਾਨ ਦੀ ਪਾਲਣਾ ਕਰਦਿਆਂ ਸਾਰੇ ਕੰਮ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੇ ਜਾਣ ਤਾਂ ਜੋ ਆਮ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਐਸ.ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਿਲਜਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਬਹੁਤ ਲਾਜ਼ਮੀ ਹੈ ਅਤੇ ਸਮਾਜ ਦੇ ਹਰ ਹਿੱਸੇ ਨੂੰ ਇਸ ਅਲਾਮਤ ਦੇ ਪੂਰੀ ਤਰ੍ਹਾਂ ਸਫ਼ਾਈ ਲਈ ਆਪੋ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਕੇਂਦਰਿਤ ਕਰਕੇ ਉਨ੍ਹਾਂ ਨੂੰ ਭ੍ਰਿਸ਼ਟ ਕਾਰਵਾਈਆਂ ਵਿਰੁੱਧ ਲਾਮਬੰਦ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚੱਜੇ ਢੰਗ ਨਾਲ ਠੱਲਿ੍ਹਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਨੁਮਾਇੰਦਿਆਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਇਕ ਮੰਚ ’ਤੇ ਲਿਆਉਣ ਦਾ ਮਕਸਦ ਹੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈਆਂ ਨੂੰ ਹੋਰ ਤੇਜ਼ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫਰੀ ਨੰਬਰ 1800-1800-1000 ਜਾਂ ਵਿਜੀਲੈਂਸ ਬਿਉਰੋ ਦੇ ਨੇੜੇ ਦਫਤਰ ਵਿਖੇ ਇਸ ਦੀ ਜਾਣਕਾਰੀ ਦੇ ਸਕਦਾ ਹੈ।

ਉਦਯੋਗਪਤੀ, ਲੇਖਕ ਅਤੇ ਸਮਾਜਿਕ ਸ਼ਖ਼ਸੀਅਤ ਇੰਦਰਜੀਤ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼, ਸਮਾਜ ਅਤੇ ਸਾਡੇ ਸਿਸਟਮ ਨੂੰ ਖੋਰਾ ਲਾਉਣ ਵਾਲੀਆਂ ਕਾਰਵਾਈਆਂ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ ਵਿਕਸਿਤ ਦੇਸ਼, ਸਿਹਤਮੰਦ ਸਮਾਜ ਅਤੇ ਨਰੋਏ ਸਿਸਟਮ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਯੋਗ ਨਹੀਂ ਹੈ ਜਿਸ ਦੇ ਖਾਤਮੇ ਲਈ ਸਾਰੀਆਂ ਧਿਰਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਡੀ.ਏ.ਵੀ. ਬੀ.ਐਡ ਕਾਲਜ ਦੀ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀ ਅਤੇ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਕਾਲਜ ਦੀਆਂ ਬੀ.ਐਡ. ਸਮੈਸਟਰ-3 ਦੀਆਂ ਵਿਦਿਆਰਥਣਾਂ ਜੈਸਮੀਨ ਕੌਰ ਅਤੇ ਦਿਵਿਆ ਨੇ ਚੌਕਸੀ ਜਾਗਰੂਕਤਾ ਸਬੰਧੀ ਅਹਿਮ ਵਿਚਾਰਾਂ ਰੱਖੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਨਰਿੰਜਨ ਸਿੰਘ, ਡੀ.ਐਸ.ਪੀ. ਗੁਰਪ੍ਰੀਤ ਸਿੰਘ, ਆਰ.ਟੀ.ਏ. ਐਸ.ਐਸ. ਬਰਾੜ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ.ਐਸ.ਐਸ.ਸ਼ਰਮਾ

About The Author

error: Content is protected !!