ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ : ਆਸ਼ੂ

0

ਚੰਡੀਗੜ, 30 ਅਕਤੂਬਰ 2021 :  ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ ।

ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 29 ਅਕਤੂਬਰ,2021 ਤੱਕ 10407043 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 10159538.2315 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10112153.2315 ਮੀਟ੍ਰਿਕ ਟਨ ਅਤੇ ਮਿਲਰਜ਼ ਵਲੋਂ 47385 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।

ਸ੍ਰੀ ਆਸ਼ੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਕੁਝ ਵਪਾਰੀ ਕਿਸਮ ਦੇ ਲੋਕਾਂ ਵਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ ਵਿਭਾਗ ਵਲੋਂ ਗਠਿਤ ਉਡਣ ਦਸਤੇ ਵਲੋਂ ਪੰਜਾਬ ਪੁਲਿਸ ਅਤੇ ਪੰਜਾਬ ਮੰਡੀ ਬੋਰਡ ਨਾਲ ਮਿੱਲ ਕੇ ਪੰਜਾਬ ਰਾਜ ਦੇ 72 ਅੰਤਰ – ਰਾਜ ਬਾਰਡਰਾਂ ਤੇ ਸਥਾਪਤ ਨਾਕਿਆਂ ੳੁਤੇ 35048 ਟਰੱਕਾਂ ਅਤੇ ਟਰਾਲੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਅਚਨਚੇਤ ਚੈਕਿੰਗਾਂ ਵੀ ਕੀਤੀਆਂ ਜਾ ਰਹੀ ਹੈ ।

ਜਿਸ ਸਦਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਕੁੱਲ 21 ਟਰੱਕ ਅਤੇ ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ ਜਿਨ੍ਹਾਂ ਵਿਚੋਂ 4695.20 ਕੁਇੰਟਲ ਝੋਨਾ ਜ਼ਬਤ ਕਰਦਿਆਂ ਅਤੇ 30 ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 11 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚੋਂ 21 ਵਿਅਕਤੀ ਪੰਜਾਬ ਪੁਲਿਸ ਵਲੋਂ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ। ਸੂਬੇ ਦੇ ਕਿਸਾਨਾਂ ਵਲੋਂ ਪੈਦਾ ਕੀਤੇ ਝੋਨੇ ਦਾ ਦਾਣਾ ਦਾਣਾ ਖਰੀਦਣ ਦਾ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਸਸਤਾ ਝੋਨਾ ਖਰੀਦ ਕੇ ਪੰਜਾਬ ਵਿੱਚ ਵੇਚਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

About The Author

Leave a Reply

Your email address will not be published. Required fields are marked *