ਸਲਾਨਾ ਤਿੰਨ ਲੱਖ ਤੋਂ ਘੱਟ ਆਮਦਨ ਵਾਲਾ ਕੋਈ ਵੀ ਯੋਗ ਵਿਅਕਤੀ ਪ੍ਰਾਪਤ ਕਰ ਸਕਦਾ ਮੁਫ਼ਤ ਕਾਨੂੰਨੀ ਸੇਵਾਵਾਂ : ਸਕੱਤਰ ਜ਼ਿਲਾ ਕਾਨੂੰਨੀ

0

ਜਲੰਧਰ,30 ਅਕਤੂਬਰ 2021 :  ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ.ਗਗਨਦੀਪ ਕੌਰ ਨੇ ਦੱਸਿਆ ਕਿ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਇੀ ਹੇਠ ਅਜ਼ਾਦੀ ਦੇ 75 ਵੇਂ ਸਾਲ  ਨੂੰ ਸਰਮਪਿਤ ਅਜ਼ਾਦੀ ਕਾ ਅੰਮਿ੍ਰਤ ਮਹਾਉਤਸਵ ਤਹਿਤ 14 ਨਵੰਬਰ ਤੱਕ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਦੀ ਲੜੀ ਵਜੋਂ 28 ਅਤੇ 29 ਅਕਤੂਬਰ ਨੂੰ ਕੈਂਪ ਲਗਾਏ ਗਏ ਸਨ।

ਉਨਾਂ ਅੱਗੇ ਦੱਸਿਆ ਕਿ ਦੋ ਰੋਜ਼ਾ ਕੈਂਪਾ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਵੀ ਹੈਲਪ ਡੈਸਕ ਲਗਾਏ ਗਏ ਜਿਨਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਪੀੜਤ ਮੁਆਵਜਾ ਸਕੀਮਾਂ, ਮੀਡੀਏਸ਼ਨ ਸਬੰਧੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।  ਉਨਾਂ ਦੱਸਿਆ ਕਿ ਇਨਾ ਕੈਂਪਾ ਵਿੱਚ ਪੈਨਲ ਦੇ ਵਕੀਲ ਸਾਹਿਬਾਨ ਸ਼੍ਰੀ ਅਨਿਲ ਵਰਮਾ, ਵਕੀਲ ਸੁਤੀਕਸ਼ਨ ਸੈਮਰੋਲ, ਸ਼੍ਰੀ  ਗੌਰਵ ਕੋਂਸਲ, ਸ਼੍ਰੀ ਵਿਸ਼ੂ ਭੰਡਾਰੀ ਆਦਿ  ਵਲੋਂ ਕਾਨੂੰਨੀ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਉਨਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਜਿਲੇ ਦੇ ਹਰੇਕ ਪਿੰਡ ਵਿੱਚ ਲੋਕਾਂ ਨੂੰ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਲੋਕਾਂ ਨੂੰ ਕੈਂਪ ਦੌਰਾਨ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ/ਕਬੀਲੇ ਦੇ ਮੈਂਬਰ, ਔਰਤਾਂ/ਬੱਚੇ, ਵੱਡੀ ਮੁਸੀਬਤ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿੱਚ ਵਿਅਕਤੀ, ਅਪੰਗ ਅਤੇ ਹਰ ਉਹ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਜਿਨਾਂ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਅਦਾਲਤੀ ਕੇਸਾਂ ਵਿੱਚ ਵਕੀਲ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਵਕੀਲ ਦੀ ਫੀਸ ਅਤੇ ਕੇਸ ’ਤੇ ਆਉਣ ਵਾਲੇ ਖਰਚਿਆਂ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾਂਦੀ ਹੈ।

ਉਨਾਂ ਦੱਸਿਆ ਕਿ ਅਪਰਾਧ ਪੀੜਤ ਸਕੀਮ ਤਹਿਤ ਜਿਨਸੀ ਹਿੰਸਾ ਦੀਆ ਸ਼ਿਕਾਰ ਔਰਤਾਂ/ਬੱਚੀਆਂ ਨੂੰ ਮੁਆਵਜਾ ਦਿੱਤਾ ਜਾਂਦਾ ਹੈ। ਉਨਾਂ ਇਹ ਵੀ ਦੱਸਿਆ ਕਿ ਹੋਰ ਕੋਈ ਜੁਰਮ ਜਿਵੇਂ ਐਕਸੀਡੈਂਟ ਜਾਂ ਕਤਲ ਹੋਣ ’ਤੇ ਵੀ ਮੁਆਵਜਾ ਦਿੱਤਾ ਜਾਂਦਾ ਹੈ ਬਸ਼ਰਤੇ ਕਿ ਐਫ.ਆਈ.ਆਰ ਦਰਜ ਹੋਈ ਹੋਵੇ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤਾਂ,  ਲੋਕ ਅਦਾਲਤਾਂ ਅਤੇ ਮੀਡੀਏਸ਼ਨ ਕੇਂਦਰਾ ਰਾਹੀਂ ਕੰਪਾਉਂਡੇਬਲ ਕੇਸਾਂ ਵਿੱਚ ਰਾਜੀਨਾਮਾ  ਕਰਵਾਇਆ ਜਾਂਦਾ ਹੈ।  ਉਨਾਂ ਦੱਸਿਆ ਕਿ ਇਹ ਸਹੂਲਤਾਂ ਪ੍ਰਾਪਤ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਕਚਿਹਰੀ ਸਥਿਤ ਦਫਤਰ ਜਾਂ ਵਿਭਾਗ ਦੇ ਟੋਲ ਫ੍ਰੀ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *