ਬਿਜਲੀ ਸਬੰਧੀ ਇਤਿਹਾਸਕ ਫ਼ੈਸਲਿਆਂ ਲਈ ਸੰਗਰੂਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ : ਸਿੰਗਲਾ

0

ਚੰਡੀਗੜ੍ਹ/ਸੰਗਰੂਰ, 31 ਅਕਤੂਬਰ 2021 :  ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਸੰਗਰੂਰ ਵਾਸੀਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਬਾਬਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 02.33 ਰੁਪਏ ਪ੍ਰਤੀ ਯੂਨਿਟ ਅਤੇ 02.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਤ ਪੈਦਾ ਕਰਨ ਨਾਲ ਸਬੰਧਤ ਹਨ।ਇਨ੍ਹਾਂ ਸਦਕਾ ਜੀ.ਵੀ.ਕੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਝ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵੱਲ ਵੱਧ ਰਹੀ ਹੈ ਤੇ ਲੋਕਾਂ ਨੂੰ ਇਹ ਆਸ ਬੱਝੀ ਹੈ ਕਿ ਉਨ੍ਹਾਂ ਨੂੰ ਸਸਤੀ ਬਿਜਲੀ ਮਿਲੇਗੀ ਤੇ ਪੰਜਾਬ ਸਰਕਾਰ ਇਸ ਆਸ ਨੂੰ ਅਮਲੀ ਰੂਪ ਹਰ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਬਕਾਇਆ ਨਹੀਂ ਛੱਡਿਆ ਜਾਵੇਗਾ।

ਸ਼੍ਰੀ ਸਿੰਗਲਾ ਨੇ ਕਿਹਾ ਕਿ 02 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਬਕਾਇਆ ਬਿੱਲਾਂ ਦੀ ਮੁਆਫ਼ੀ ਸਦਕਾ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਦੇ ਅਜਿਹੇ ਫ਼ੈਸਲਿਆਂ ਸਦਕਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਨਪੀੜਨ ਲਈ ਵਧਾਈ ਗਈ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਮਿਲੀ ਹੈ ਤੇ ਉਹ ਆਪਣੀ ਜ਼ਿੰਦਗੀ ਬਿਹਤਰ ਬਣਾ ਸਕਣਗੇ।

ਇਸ ਬਾਬਤ ਗੱਲ ਕਰਦਿਆਂ ਸੰਗਰੂਰ ਵਾਸੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ ਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਬਾਕੀ ਵਾਅਦੇ ਵੀ ਛੇਤੀ ਪੂਰੇ ਹੋਣਗੇ। ਉਨ੍ਹਾਂ ਨੇ ਇਨ੍ਹਾਂ ਵੱਡੇ ਫ਼ੈਸਲਿਆਂ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਸਮੁੱਚੀ ਕੈਬਨਿਟ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਕੀਤਾ।

About The Author

Leave a Reply

Your email address will not be published. Required fields are marked *

error: Content is protected !!