2.45 ਕਰੋੜ ਦੀ ਲਾਗਤ ਨਾਲ ਜਿ਼ਲ੍ਹਾ ਹਸਪਤਾਲ ਦਾ ਕੀਤਾ ਜਾਵੇਗਾ ਨਵੀਨੀਕਰਨ : ਨਾਗਰਾ
ਫ਼ਤਹਿਗੜ੍ਹ ਸਾਹਿਬ, 09 ਨਵੰਬਰ 2021 : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਾਲ ਸਿਵਲ ਹਸਪਤਾਲ ਵਿਖੇ 2.45 ਕਰੋੜ ਦੀ ਲਾਗਤ ਨਾਲ ਲੈਬ ਦੀ ਨਵੀਂ ਇਮਾਰਤ ਤੇ ਲੋਕਾਂ ਦੀ ਸਹੂਲਤ ਲਈ ਨਵੀਂ ਲਿਫਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੋਕ ਹਿੱਤ ਦੇ ਕੰਮਾਂ ਨੂੰ ਮੁਕੰਮਲ ਕਰਨ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਦੀ ਜਿੰਮੇਵਾਰੀ ਤੈਅ ਕਰਨ ਲਈ ਸਰਕਾਰ ਨੂੰ ਸਿਫਾਰਸ਼ ਭੇਜੀ ਜਾਵੇਗੀ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹਾ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਜੱਚਾ ਬੱਚਾ ਕੇਂਦਰ ਦਾ ਨਵ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਛੇਤੀ ਹੀ ਲੋਕ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜਿ਼ਲ੍ਹਾ ਹਸਪਤਾਲ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਨਵੀਨੀਕਰਨ ਪ੍ਰੋਜੈਕਟ ਤਹਿਤ ਹਸਪਤਾਲ ਦੀ ਨਵੀਂ ਚਾਰ ਦੀਵਾਰੀ, ਪਾਰਕਿੰਗ, ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਮਰਦਾਂ ਤੇ ਔਰਤਾਂ ਦੇ ਵੱਖਰੇ ਪਖਾਨਿਆਂ, ਐਲ.ਈ.ਡੀ. ਲਾਈਟਾਂ, ਪਾਣੀ ਦੀ ਨਵੀਂ ਟੈਂਕ ਅਤੇ ਇਮਾਰਤ ਦੇ ਹੋਰ ਕੰਮਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਐਸ.ਡੀ.ਐਮ. ਸ਼੍ਰੀ ਹਿਮਾਂਸ਼ੂ ਗੁਪਤਾ, ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ, ਡੀ.ਐਮ.ਸੀ. ਡਾ. ਜਗਦੀਸ਼ ਸਿੰਘ, ਐਸ.ਐਮ.ਓ. ਡਾ. ਕੁਲਦੀਪ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਬਲਾਕ ਸਰਹਿੰਦ ਦੇ ਪ੍ਰਧਾਨ ਸ਼੍ਰੀ ਗੁਰਮੁੱਖ ਸਿੰਘ ਸੁਹਾਗਹੇੜੀ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼੍ਰੀ ਅਸ਼ੋਕ ਸੂਦ, ਕੌਂਸਲਰ ਸ਼੍ਰੀ ਪਵਨ ਕਾਲੜਾ, ਸ਼੍ਰੀ ਨਰਿੰਦਰ ਪ੍ਰਿੰਸ, ਸ਼੍ਰੀ ਜਸਪਾਲ ਲਹੌਰੀਆ, ਸ੍ਰੀ ਰਵਿੰਦਰ ਬਾਸੀ, ਸ਼੍ਰੀ ਆਨੰਦ ਮੋਹਨ, ਸ਼੍ਰੀ ਅਮਰਦੀਪ ਸਿੰਘ ਬੈਨੀਪਾਲ, ਸ਼੍ਰੀ ਵਾਸਖੀ ਰਾਮ, ਅਰਵਿੰਦਰ ਸਿੰਘ, ਕੁਸ਼ਲਿਆ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਕ੍ਰਿਸ਼ਨ ਕੁਮਾਰ, ਡਾ. ਬਲਰਾਮ ਸ਼ਰਮਾ, ਸ਼੍ਰੀ ਸੰਤ ਰਾਮ, ਸ਼੍ਰੀ ਹਰਵਿੰਦਰਪਾਲ ਸੂਦ, ਗੁਰਦੀਪ ਸਿੰਘ, ਕੁਲਜੀਤ ਸਿੰਘ, ਰਾਜਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।