ਫੌਜ ਵਿੱਚ ਭਰਤੀ ਹੋਣ ਲਈ ਮੁਫਤ ਟ੍ਰੇਨਿੰਗ ਅਤੇ ਕੋਚਿੰਗ ਕਲਾਸਾਂ ਸ਼ੁਰੂ
ਮਾਨਸਾ, 12 ਨਵੰਬਰ 2021 : ਏ.ਆਰ.ਓ ਪਟਿਆਲਾ ਦੀ ਆਰਮੀ ਲਈ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਸੀ-ਪਾਈਟ ਕੈਂਪ, ਬੋੜਾਵਾਲ ਜ਼ਿਲ੍ਹਾ ਮਾਨਸਾ ਵਿਖੇ 15 ਨਵੰਬਰ 2021 ਤੋਂ ਫਿਜ਼ੀਕਲ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਕੈਂਪ ਇੰਚਾਰਜ਼ ਸ੍ਰੀ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਯੁਵਕ ਆਪਣੇ ਸਾਰੇ ਅਸਲੀ ਸਰਟੀਫਿਕੇਟ ਅਤੇ ਫੋਟੋ ਕਾਪੀਆਂ ਲੈ ਕੇ 15 ਨਵੰਬਰ 2021 ਤੱਕ ਨਿੱਜੀ ਤੌਰ ਤੇ ਕੈਂਪ ਵਿੱਚ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਯੁਵਕ ਘੱਟੋ ਘੱਟ 45 ਪ੍ਰਤੀਸ਼ਤ ਅੰਕਾਂ ਨਾਲ ਦਸਵੀ ਪਾਸ ਹੋਵੇ। ਉਮਰ 17 ½ ਤੋਂ 21 ਸਾਲ ਹੋਵੇ। ਟ੍ਰੇਨਿੰਗ ਦੌਰਾਂਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ ਮੁਫਤ ਦਿੱਤੀ ਜਾਵੇਗੀ। ਰਜਿਸਟ੍ਰੇਸ਼ਨ ਕਰਵਾਉਣ ਵਾਲੇ ਯੁਵਕਾਂ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਵੈਕਸੀਨ ਦੀ ਇੱਕ ਡੋਜ ਲੱਗੀ ਹੋਣੀ ਜ਼ਰੂਰੀ ਹੈ। ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਵੀ ਨਾਲ ਲੈ ਕੇ ਆਉਣੀ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਸੰਪਰਕ ਨੰ: 78885-86296, 90563-35220 ਉੱਤੇ ਦਫਤਰੀ ਕੰਮ ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।