ਪੰਜਾਬ ਦੇ ਭਾਜਪਾ ਨੇਤਾਵਾਂ ਨੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਨਾਲ ਕੀਤੀ ਮੀਟਿੰਗ

0

ਨਵੀਂ ਦਿੱਲੀ, 15 ਨਵੰਬਰ 2021 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੱਕ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਭਾਜਪਾ ਨੇਤਾ ਅੱਜ ਸਵੇਰੇ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇ ਹਨ।ਇਸ ਤੋਂ ਬਾਅਦ ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।ਅਮਿਤ ਸ਼ਾਹ ਨਾਲ ਹੋਈ ਮੀਟਿੰਗ ਮਗਰੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਂਘਾ ਖੋਲ੍ਹਣ ਦਾ ਭਰੋਸਾ ਵੀ ਦੇ ਦਿੱਤਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਬੀਤੇ ਕਾਫ਼ੀ ਸਮੇਂ ਤੋਂ ਬੰਦ ਹੈ। ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਲਾਂਘੇ ਰਾਹੀਂ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁੰਦੇ ਹਨ।

About The Author

Leave a Reply

Your email address will not be published. Required fields are marked *