94 ਵਰ੍ਹਿਆਂ ਦੇ ਹੋਏ ਪ੍ਰਕਾਸ਼ ਸਿੰਘ ਬਾਦਲ, ਸ਼ੁਭਚਿੰਤਕਾਂ ਵਲੋਂ ਮੁਬਾਰਕਾਂ

0

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ 94 ਸਾਲਾਂ ਦੇ ਹੋ ਗਏ ਹਨ। ਉਨ੍ਹਾਂ ਦੇ ਸ਼ੁਭਚਿੰਤਕ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਜਿਕਰਯੋਗ ਹੈ ਕਿ 8 ਦਸੰਬਰ 1927 ਨੂੰ ਪਿੰਡ ਅਬੁਲ ਖੁਰਾਣਾ ‘ਚ ਜਨਮੇ ਪ੍ਰਕਾਸ਼ ਸਿੰਘ ਬਾਦਲ ਨੇ ਫੋਰਮੈਨ ਕ੍ਰਿਸ਼ਚਨ ਕਾਲਜ ਲਾਹੌਰ ਤੋਂ ਵਿਦਿਆ ਹਾਸਲ ਕੀਤੀ। ਉਨ੍ਹਾਂ ਦਾ ਰਾਜਨੀਤਕ ਸਫ਼ਰ 1947 ‘ਚ ਸ਼ੁਰੂ ਹੋਇਆ ਤੇ ਸਭ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਬਣੇ। ਇਸ ਮਗਰੋਂ ਉਹ ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਬਣੇ। ਸਾਲ 1957 ‘ਚ ਪਹਿਲੀ ਵਾਰ ਪ੍ਰਕਾਸ਼ ਸਿੰਘ ਬਾਦਲ ਵਿਧਾਇਕ ਚੁਣੇ ਗਏ। ਪ੍ਰਕਾਸ਼ ਸਿੰਘ ਬਾਦਲ 1970 ਵਿਚ ਪਹਿਲੀ ਵਾਰ ਅਤੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ। ਮਾਰਚ 2012 ‘ਚ ਉਹ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣੇ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਵੱਖ-ਵੱਖ ਮੋਰਚਿਆਂ ਦੀ ਅਗਵਾਈ ਵੀ ਕੀਤੀ ਤੇ 17 ਸਾਲਾਂ ਤਕ ਜੇਲ੍ਹ ਵੀ ਕੱਟੀ ਹੈ।

ਪ੍ਰਕਾਸ਼ ਸਿੰਘ ਬਾਦਲ ਨੂੰ 30 ਮਾਰਚ 2015 ਨੁੰ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ 11 ਦਸੰਬਰ 2011 ਨੁੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਰਤਨ ਫਖ਼ਰ-ਏ-ਕੌਮ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ।

About The Author

Leave a Reply

Your email address will not be published. Required fields are marked *

You may have missed