ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

0

ਚੰਡੀਗੜ੍ਹ, 14 ਦਸੰਬਰ 2021 : ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।

ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਪਾਹੜਾ ਜ਼ਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸ੍ਰੀ ਪਾਹੜਾ ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।

ਨਵ-ਨਿਯੁਕਤ ਚੇਅਰਮੈਨ ਸ੍ਰੀ ਪਾਹੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

               

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਕੀਰਤ ਸਿੰਘ ਕੋਟਲੀ, ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਕੁਲਬੀਰ ਸਿੰਘ ਜ਼ੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰੀਤਮ ਸਿੰਘ ਕੋਟਭਾਈ, ਤੇ ਦਵਿੰਦਰ ਸਿੰਘ ਘੁਬਾਇਆ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਅਸ਼ੋਕ ਚੌਧਰੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ੍ਰੀ ਪਾਹੜਾ ਦੇ ਪਰਿਵਾਰਕ ਮੈਂਬਰ, ਮਿਲਕਫੈਡ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਬਲਜੀਤ ਸਿੰਘ ਪਾਹੜਾ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਤੇ ਗੁਰਭੇਜ ਟਿੱਬੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed