ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 29 ਦਸੰਬਰ ਨੂੰ
ਸਕਾਈ ਇੰਟਰਨੈਸ਼ਨਲ ਕੰਪਨੀ ਹਿਸਾਰ ਵੱਲੋਂ ਕੀਤੀ ਜਾਵੇਗੀ ਮੈਨੇਜ਼ਮੈਂਟ ਟਰੇਨੀ ਦੀ ਭਰਤੀ
ਮਾਨਸਾ, 27 ਦਸੰਬਰ 2021 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 29 ਦਸੰਬਰ 2021 ਨੂੰ ਸਕਾਈ ਇੰਟਰਨੈਸ਼ਨਲ ਕੰਪਨੀ, ਹਿਸਾਰ ਵੱਲੋਂ ਮੈਨੇਜ਼ਮੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ ਸੀਮਾਂ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 11 ਵਜੇ ਤੋਂ 2 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ 91325-99000 ’ਤੇ ਸੰਪਰਕ ਕੀਤਾ ਜਾ ਸਕਦਾ ਹੈ।