ਹਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦਾ ਚੇਅਰਮੈਨ ਚੁਣਿਆ ਗਿਆ

ਹੁਸ਼ਿਆਰਪੁਰ, 28 ਦਸੰਬਰ 2021 : ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਬੋਰਡ ਆਫ ਡਾਇਰੈਕਟਰਜ਼ ਦੀ ਤਰਫੋਂ ਸਰਬਸੰਮਤੀ ਨਾਲ ਹਰਵਿੰਦਰ ਸਿੰਘ ਨੂੰ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦਾ ਚੇਅਰਮੈਨ, ਰਵਿੰਦਰਪਾਲ ਬੇਗਮਪੁਰ ਜੰਡਿਆਲਾ ਨੂੰ ਵਾਈਸ ਚੇਅਰਮੈਨ ਅਤੇ ਲਖਬੀਰ ਸਿੰਘ ਬਸਤੀ ਅੰਮ੍ਰਿਤਸਰਿਆ ਨੂੰ ਮਿਲਕਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰਜ਼ ਦਾ ਨੁਮਾਇੰਦਾ ਚੁਣਿਆ ਗਿਆ।
ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ 11 ਦਸੰਬਰ ਨੂੰ ਹੋਈ ਸੀ, ਜਿਸ ਵਿੱਚ 11 ਮੈਂਬਰ ਬੋਰਡ ਆਫ਼ ਡਾਇਰੈਕਟਰ ਚੁਣੇ ਗਏ ਸਨ। ਅੱਜ ਨਵੇਂ ਚੁਣੇ ਗਏ ਮੈਨੇਜਮੈਂਟ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਅੱਜ ਚੇਅਰਮੈਨ, ਵਾਈਸ ਚੇਅਰਮੈਨ ਅਤੇ ਬੋਰਡ ਆਫ਼ ਡਾਇਰੈਕਟਰਜ਼ ਅਤੇ ਨੁਮਾਇੰਦਿਆਂ ਦੇ ਅਹੁਦਿਆਂ ਦੀ ਚੋਣ ਕੀਤੀ ਗਈ।
ਇਸ ਮੌਕੇ ਜੀ.ਐਮ. ਵੇਰਕਾ ਮਿਲਕ ਪਲਾਂਟ ਜਲੰਧਰ ਅਮਿਤ ਸ਼ਰਮਾ (ਮਿਲਕਫੈੱਡ ਦਾ ਨੁਮਾਇੰਦਾ), ਡਿਪਟੀ ਡਾਇਰੈਕਟਰ ਡੇਅਰੀ ਅਨਿਲ ਸਲਾਰੀਆ, ਜੀ.ਐਮ. ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ, ਕਰਮਚਾਰੀ ਯੂਨੀਅਨ ਅਤੇ ਸਮੂਹ ਸਟਾਫ਼ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਨਵ-ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਬੋਰਡ ਆਫ਼ ਡਾਇਰੈਕਟਰਜ਼ ਪੰਜਾਬ ਨੂੰ ਵਧਾਈ ਦਿੱਤੀ ਗਈ। ਨਵ-ਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਨੇ ਸਮੁੱਚੇ ਬੋਰਡ ਆਫ਼ ਡਾਇਰੈਕਟਰਜ਼ ਦੀ ਤਰਫ਼ੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ, ਵਿਧਾਇਕ ਦਸੂਹਾ ਅਰੁਣ ਕੁਮਾਰ ਡੋਗਰਾ, ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।