ਕੀ ਤੁਹਾਡਾ ਪੰਜਾਬ ਮਾਡਲ ਭ੍ਰਿਸ਼ਟ ਅਤੇ ਦਲਿਤ ਵਿਰੋਧੀ ਨੇਤਾਵਾਂ ਦੀ ਸਰਪ੍ਰਸਤੀ ਕਰਦਾ ਹੈ : ਜੋਗਿੰਦਰ ਮਾਨ ਦਾ ਸਿੱਧੂ ਨੂੰ ਸਵਾਲ

0

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਸੂਤਰਧਾਰ ਨਾਲ ਸਟੇਜ ਸਾਂਝੀ ਕਰਨ ‘ਤੇ ਸਿੱਧੂ ‘ਤੇ ਸ਼ਬਦੀ ਹਮਲਾ

ਫਗਵਾੜਾ, 2 ਜਨਵਰੀ 2022 :  ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦਾ ‘ਪੰਜਾਬ ਮਾਡਲ’ ਗਰੀਬਾਂ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਦਾ ਪੈਸਾ ਹੜੱਪਣ ਵਾਲੇ ਭ੍ਰਿਸ਼ਟ ਸਿਆਸਤਦਾਨਾਂ ਦੀ ਸਰਪ੍ਰਸਤੀ ਕਰੇਗਾ?

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਮਾਨ ਨੇ ਹੈਰਾਨੀ ਜ਼ਾਹਰ ਕੀਤੀ ਕਿ ‘ਸਵੈ-ਘੋਸ਼ਿਤ ਆਦਰਸ਼ਵਾਦੀ’ ਨਵਜੋਤ ਸਿੱਧੂ ਇੱਕ ਅਜਿਹੇ ਵਿਅਕਤੀ ਨਾਲ ਸਟੇਜ ਕਿਵੇਂ ਸਾਂਝੀ ਕਰ ਸਕਦਾ ਹੈ, ਜਿਸ ਨੂੰ ਰਾਜ ਸਰਕਾਰ ਦੇ ਇੱਕ ਸਭ ਤੋਂ ਸੀਨੀਅਰ ਅਧਿਕਾਰੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਪੈਸੇ ਦੇ ਗਬਨ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਸਿੱਧੂ ਨੂੰ ਯਾਦ ਦਿਵਾਇਆ ਕਿ ਇਸ ਗਬਨ ਕਾਰਨ ਐਸ ਸੀ ਭਾਈਚਾਰੇ ਦੇ ਕਈ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਕਿ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸੂਬਾ ਕਾਂਗਰਸ ਪ੍ਰਧਾਨ ਅਜਿਹੇ ਵਿਅਕਤੀਆਂ ਨੂੰ ਸ਼ਹਿ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਪ੍ਰਤੀ ਗ਼ੈਰ-ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਦੇ ਇਸ ਗਲਤ ਕਦਮ ਨੇ ਹਰ ਆਮ ਆਦਮੀ, ਖਾਸ ਕਰਕੇ, ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਿਸੇ ਅਜਿਹੇ ਵਿਅਕਤੀ ਨਾਲ ਸਟੇਜ ਸਾਂਝੀ ਕਰਕੇ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਐਸ ਸੀ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਜੋ ਸਮੁੱਚੇ ਭਾਈਚਾਰੇ ਅਤੇ ਕਾਂਗਰਸ ਪਾਰਟੀ ਦੇ ਹਿੱਤਾਂ ਦਾ ਵਿਰੋਧੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਦੀ ਅੱਜ ਦੀ ਕਾਰਵਾਈ ਕਾਂਗਰਸ ਪਾਰਟੀ ਦੇ ਤਾਬੂਤ ਵਿੱਚ ਆਖਰੀ ਕਿੱਲ ਵਾਂਗ ਕੰਮ ਕਰੇਗੀ ਕਿਉਂਕਿ ਪ੍ਰਦੇਸ਼ ਪ੍ਰਧਾਨ ਦੀਆਂ ਗ਼ਲਤ ਕਾਰਵਾਈਆਂ ਇਸ ਨੂੰ ਪੂਰੇ ਸੂਬੇ ਵਿੱਚੋਂ ਬਾਹਰ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਅਜਿਹੀਆਂ ਕਾਰਵਾਈਆਂ ਕਰਕੇ ਅੱਗ ਨਾਲ ਖੇਡ ਰਿਹਾ ਹੈ ਅਤੇ ਉਸ ਦੀ ਆਪਣੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਚਾਉਣ ਲਈ, ਅਨੁਸੂਚਿਤ ਜਾਤੀ ਭਾਈਚਾਰਾ ਉਸ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਹ ਮਾਮਲਾ ਕਾਂਗਰਸ ਹਾਈਕਮਾਨ ਦੇ ਸਾਹਮਣੇ ਉਠਾਉਣਗੇ ਅਤੇ ਇਸ ਨਾ ਪੂਰੇ ਜਾ ਸਕਣ ਵਾਲੇ ਨੁਕਸਾਨ ਨੂੰ ਰੋਕਣ ਲਈ, ਆਲ੍ਹਾ-ਕਮਾਨ ਦੇ ਦਖਲ ਦੀ ਮੰਗ ਕਰਨਗੇ।

About The Author

Leave a Reply

Your email address will not be published. Required fields are marked *

You may have missed