ਬਣਾਉਟੀ ਅੰਗਾਂ ਲਈ ਦਿਵਿਆਂਗਜਨ ਸੀ.ਐਸ.ਸੀ. ਸੈਂਟਰ ਤੇ ਕਰਵਾਉਣ ਰਜਿਸਟਰੇਸ਼ਨ

0

ਫਾਜ਼ਿਲਕਾ, 3 ਜਨਵਰੀ 2022 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤੀ ਬਣਾਉਟੀ ਅੰਗ ਨਿਰਮਾਣ ਨਿਗਮ (ਅਲਿਮਕੋ) ਵਲੋਂ ਬਣਾਉਟੀ ਅੰਗ ਦੇਣ ਲਈ ਦਿਵਿਆਂਗਜਨਾਂ ਅਤੇ ਬਿਰਧਜਨਾਂ ਦੀ ਕਾਮਨ ਸਰਵਿਸ ਸੈਂਟਰ ਰਾਹੀਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦਿਵਿਆਂਗਜਨ ਜਾਂ ਬਿਰਧ ਬਣਾਉਟੀ ਅੰਗ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਣਾਉਟੀ ਅੰਗ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ ਅਤੇ ਰਜਿਸਟ੍ਰੇਸ਼ਨ ਲਈ ਆਪਣੇ ਦਿਵਿਆਂਗ ਹੋਣ ਦਾ ਸਰਟੀਫਿਕੇਟ, ਆਪਣੀ ਪ੍ਰਤੀ ਮਹੀਨਾ 15000 ਹਜ਼ਾਰ ਤੋਂ ਘੱਟ ਆਮਦਨ ਦਾ ਸਰਟੀਫਿਕੇਟ, ਫੋਟੋ, ਰਿਹਾਇਸ਼ ਦੇ ਸਬੂਤ ਵਜੋਂ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਆਦਿ ਦੇਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ https://csclocator.com ਤੇ ਜਾ ਕੇ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਦਾ ਪਤਾ ਲਗਾਇਆ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *