PM ਸੁਰੱਖਿਆ ਮਾਮਲਾ : SC ਵਲੋਂ ਹਾਈਕੋਰਟ ਨੂੰ ਹੁਕਮ ਜਾਰੀ

0

ਨਵੀਂਦਿੱਲੀ, 07 ਜਨਵਰੀ 2022 :  ਸੁਪਰੀਮ ਕੋਰਟ ਵਲੋਂ ਪੰਜਾਬ ‘ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੇ ਸੁਰੱਖਿਆ ‘ਚ ਕਮੀ ਨਾਲ ਸਬੰਧਤ ਸਾਰੇ ਰਿਕਾਰਡ ਤੁਰੰਤ ਸੁਰੱਖਿਅਤ ਕਰਨ ਦੇ ਹੁਕਮ ਦਿੱਤੇ ਹਨ। ਸੀਜੇਆਈ ਐੱਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ, ਪੁਲਿਸ ਅਧਿਕਾਰੀਆਂ, ਐੱਸਪੀਜੀ ਤੇ ਹੋਰ ਕੇਂਦਰੀ ਏਜੰਸੀਆਂ ਨੂੰ ਸਾਰਾ ਰਿਕਾਰਡ ਸੀਲ ਕਰਨ ਲਈ ਅਤੇ ਰਜਿਸਟਰਾਰ ਜਨਰਲ ਨੂੰ ਲੋੜੀਂਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਸੁਪਰੀਮ ਕੋਰਟ ਦੀ ਬੈਂਚ, ਜਿਸ ‘ਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਵੀ ਸ਼ਾਮਲ ਸਨ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਨੂੰ ਫਿਲਹਾਲ ਜਾਂਚ ਅੱਗੇ ਵਧਾਉਣ ਲਈ ਨਹੀਂ ਕਿਹਾ ਹੈ ‘ਤੇ ਮਾਮਲੇ ਦੀ ਸੁਣਵਾਈ ਸੋਮਵਾਰ ਲਈ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਪਟੀਸ਼ਨਰਾਂ ਵੱਲੋਂ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਮੰਗ ਕੀਤੀ ਕਿ ਸੂਬਾ ਕਮੇਟੀ ’ਤੇ ਰੋਕ ਲਗਾਈ ਜਾਵੇ। ਪੰਜਾਬ ਦੇ ਐਡਵੋਕੇਟ ਜਨਰਲ ਡੀਐੱਸ ਪਟਵਾਲੀਆ ਨੇ ਕਿਹਾ ਕਿ ਨਿਸ਼ਚਿਤ ਤੌਰ ‘ਤੇ ਕੋਈ ਗਲਤੀ ਹੋਈ ਹੈ ਤੇ ਸੂਬਾ ਪਟੀਸ਼ਨਰਾਂ ਜਾਂ ਕੇਂਦਰ ਨਾਲ ਇਸ ਮੁੱਦੇ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦਾ ਹੈ।

About The Author

Leave a Reply

Your email address will not be published. Required fields are marked *

error: Content is protected !!