ਡਾ. ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਵੀ ਪੋਰਟਲ ਮੁੜ ਖੁਲਿਆ

0

ਚੰਡੀਗੜ, 7 ਜਨਵਰੀ 2022 :  ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ ਸਕੇ।

ਇਸ ਦੀ ਜਾਣਕਾਰੀ ਦਿੰਦੇ ਹੋਏੇ ਅੱਜ ਏਥੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਦੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 31 ਜਨਵਰੀ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਫਰਵਰੀ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਫਰਵਰੀ ਨਿਰਧਾਰਤ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਦੇ ਕੇਸ ਭੇਜੇ ਗਏ ਹਨ।

About The Author

Leave a Reply

Your email address will not be published. Required fields are marked *

You may have missed