ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ

ਚੰਡੀਗੜ, 7 ਜਨਵਰੀ 2022 : ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।